24 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਪਾਪੜੀ ਪਿੰਡ ਦੇ ਨੇੜੇ ਅੱਜ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋਏ ਹਨ। ਇਸ ਮੰਦਭਾਗੀ ਵਿਚ 30 ਵਿਅਕਤੀ ਸਵਾਰ ਸਨ। ਮਰਨ ਵਾਲਿਆਂ ਵਿਚ 10 ਪੁਰਸ, 11 ਮਹਿਲਾਵਾਂ ਅਤੇ 3 ਬੱਚੇ ਸ਼ਾਮਲ ਹਨ। ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸੇ ਮੌਕੇ ਇਸ ਬੱਸ ਦੀ ਰਫਤਾਰ ਜ਼ਿਆਦਾ ਸੀ ਅਤੇ ਨਹਿਰ ‘ਤੇ ਪਹੁੰਚ ਕੇ ਇਹ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਹਿਰ ਵਿਚ ਜਾ ਡਿੱਗੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …