Breaking News
Home / ਪੰਜਾਬ / ਕੋਰੋਨਾ ਵਾਇਰਸ ਨੇ ਰੋਕੇ ਪੰਜਾਬ ਸਰਕਾਰ ਦੇ ਸਮਾਰਟ ਫੋਨ

ਕੋਰੋਨਾ ਵਾਇਰਸ ਨੇ ਰੋਕੇ ਪੰਜਾਬ ਸਰਕਾਰ ਦੇ ਸਮਾਰਟ ਫੋਨ

ਕੈਪਟਨ ਅਮਰਿੰਦਰ ਨੇ ਕਿਹਾ ਸਮਾਰਟ ਫੋਨ ਲਿਆਉਣ ਨੂੰ ਅਜੇ ਹੋਰ ਸਮਾਂ ਲੱਗੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਨੂੰ ਹੁਣ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਅੱਜ ਵਿਧਾਨ-ਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਵਿੱਚ ਛਾਏ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਸਮਾਰਟ ਫੋਨ ਲਿਆਉਣ ਨੂੰ ਹਾਲੇ ਹੋਰ ਸਮਾਂ ਲੱਗੇਗਾ। ਜ਼ਿਕਰਯੋਗ ਹੈ ਕਿ 2017 ਵਿੱਚ ਹੋਈਆਂ ਵਿਧਾਨ-ਸਭਾ ਚੋਣਾਂ ਦੋਰਾਨ ਕਾਂਗਰਸ ਨੇ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਕੀਤਾ ਸੀ।
ਇਸ ਦੇ ਚੱਲਦਿਆਂ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਜਾਂਦਾ ਰਿਹਾ। ਅਕਾਲੀ ਵਿਧਾਇਕਾਂ ਬਿਕਰਮ ਮਜੀਠੀਆ ਅਤੇ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੈਪਟਨ ਕੋਲ ਕੋਈ ਵੀ ਜਵਾਬ ਨਹੀਂ ਹੈ। ਅਕਾਲੀ ਵਿਧਾਇਕਾਂ ਨੇ ਸਦਨ ਵਿਚ ਬੇਰੁਜ਼ਗਾਰੀ ਦਾ ਮੁੱਦਾ ਵੀ ਚੁੱਕਿਆ। ਵਿਰੋਧੀ ਦੇ ਧਿਰ ਦੇ ਨੇਤਾ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਮਾਮਲੇ ਵਿਚ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਅਸੀਂ ਪਿੱਛੇ ਨਹੀਂ ਹਟਾਂਗੇ। ਇਸੇ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਸਦਨ ਦੇ ਬਾਹਰ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਵੀ ਕੀਤਾ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …