ਨਵਜੋਤ ਸਿੱਧੂ ਦੇ ਸੁਝਾਵਾਂ ਨੂੰ ਦੱਸਿਆ ਗਿਆ ਫਜ਼ੂਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੱਲ ਰਹੇ ਵਿਧਾਨ ਸਭਾ ਇਜਲਾਸ ਵਿਚ ਨਵਜੋਤ ਸਿੱਧੂ ਭਾਵੇਂ ਸ਼ਾਮਲ ਨਹੀਂ ਹੋ ਰਹੇ, ਪਰ ਫਿਰ ਵੀ ਉਹ ਆਪਣੀ ਹੀ ਸਰਕਾਰ ਦੇ ਨਿਸ਼ਾਨੇ ‘ਤੇ ਆ ਗਏ। ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰੇਤ ਮਾਈਨਿੰਗ ਦੇ ਮਾਮਲੇ ‘ਤੇ ਸਿੱਧੂ ਦੇ ਸੁਝਾਅ ਨੂੰ ਫਜ਼ੂਲ ਦੱਸਿਆ। ਧਿਆਨ ਰਹੇ ਕਿ ਸਿੱਧੂ ਨੇ ਪੰਜਾਬ ‘ਚ ਰੇਤ ਮਾਈਨਿੰਗ ਨੂੰ ਰੋਕਣ ਲਈ ਤੇਲੰਗਾਨਾ ਦਾ ਫਾਰਮੂਲਾ ਅਪਣਾਉਣ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਨੂੰ ਪੰਜਾਬ ਕੈਬਨਿਟ ਨੇ ਖਾਰਜ ਕਰ ਦਿੱਤਾ ਸੀ। ਵਿਧਾਨ ਸਭਾ ਸੈਸ਼ਨ ‘ਚ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ ‘ਚ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਰੇਤਾ-ਬਜਰੀ ਤੋਂ 4000 ਕਰੋੜ ਦਾ ਮਾਲੀਆ ਇਕੱਤਰ ਕਰਨ ਦਾ ਨਵਜੋਤ ਸਿੰਘ ਸਿੱਧੂ ਦਾ ਸੁਝਾਅ ਬਿਲਕੁਲ ਹੀ ਬੇਕਾਰ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਸੂਬੇ ‘ਚ ਰੇਤਾ-ਬਜਰੀ ਸਬੰਧੀ ਨੀਤੀ ਬਣਾਉਣ ਲਈ ਸੁਝਾਅ ਦੇਣਾ ਸੀ। ਸਿੱਧੂ ਨੇ ਤੇਲੰਗਾਨਾ ਜਾ ਕੇ ਉੱਥੇ ਰੇਤਾ-ਬਜਰੀ ਸਬੰਧੀ ਅਪਣਾਈ ਜਾ ਰਹੀ ਨੀਤੀ ਦਾ ਅਧਿਐਨ ਕੀਤਾ ਤੇ ਉਸ ਨੂੰ ਪੰਜਾਬ ‘ਚ ਵੀ ਅਪਣਾਉਣ ਦੀ ਸਿਫ਼ਾਰਸ਼ ਕੀਤੀ ਅਤੇ ਪੰਜਾਬ ਕੈਬਨਿਟ ਨੇ ਇਹ ਸਿਫ਼ਾਰਸ਼ ਖਾਰਜ ਕਰ ਦਿੱਤੀ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …