2.1 C
Toronto
Friday, November 14, 2025
spot_img
Homeਭਾਰਤਦਿੱਲੀ 'ਚ 1984 ਵਰਗੇ ਹਾਲਾਤ ਨਹੀਂ ਬਣਨੇ ਚਾਹੀਦੇ

ਦਿੱਲੀ ‘ਚ 1984 ਵਰਗੇ ਹਾਲਾਤ ਨਹੀਂ ਬਣਨੇ ਚਾਹੀਦੇ

ਹਾਈਕੋਰਟ ਨੇ ਕਿਹਾ – ਜਿਨ੍ਹਾਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਉਹ ਲੋਕਾਂ ਨੂੰ ਭਰੋਸੇ ‘ਚ ਲੈਣ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ, ਭੜਕਾਊ ਬਿਆਨ ਅਤੇ ਇਸ ‘ਤੇ ਪੁਲਿਸ ਕਾਰਵਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ ਵਿਚ ਵੱਖਵੱਖ ਸੁਣਵਾਈ ਹੋਈ। ਸੁਪਰੀਮ ਨੇ ਸ਼ਾਹੀਨ ਬਾਗ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਦੇ ਮੌਜੂਦਾ ਹਾਲਾਤ ‘ਤੇ ਸਖਤ ਟਿੱਪਣੀ ਕੀਤੀ। ਅਦਾਲਤ ਨੇ ਦਿੱਲੀ ਵਿਚ ਹਿੰਸਾ ਦੌਰਾਨ ਹੋ ਰਹੀਆਂ ਮੌਤਾਂ ‘ਤੇ ਹੈਰਾਨੀ ਪ੍ਰਗਟਾਈ ਅਤੇ ਕਿਹਾ ਕਿ ਪੁਲਿਸ ਨੇ ਪੇਸ਼ੇਵਰ ਤਰੀਕੇ ਨਾਲ ਕਾਰਵਾਈ ਨਹੀਂ ਕੀਤੀ।
ਇਸੇ ਦੌਰਾਨ ਦਿੱਲੀ ਵਿਚ ਹਿੰਸਾ ਅਤੇ ਭੜਕਾਊ ਬਿਆਨਾਂ ਸਬੰਧੀ ਪਟੀਸ਼ਨ ‘ਤੇ ਹਾਈਕੋਰਟ ਵਿਚ ਵੀ ਸੁਣਵਾਈ ਹੋਈ। ਹਾਈਕੋਰਟ ਨੇ ਪੁੱਛਿਆ ਕਿ ਭੜਕਾਊ ਬਿਆਨ ਦੇਣ ਵਾਲਿਆਂ ਖਿਲਾਫ ਐਫ.ਆਈ.ਆਰ. ਦਰਜ ਕਿਉਂ ਨਹੀਂ ਕੀਤੀ ਗਈ। ਹਾਈਕੋਰਟ ਨੇ ਕਿਹਾ ਕਿ ਹਿੰਸਾ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ ਅਤੇ ਦਿੱਲੀ ਵਿਚ 1984 ਵਰਗੇ ਹਾਲਾਤ ਮੁੜ ਨਹੀਂ ਬਣਨੇ ਚਾਹੀਦੇ। ਹਾਈਕੋਰਟ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਉਹ ਲੋਕਾਂ ਵਿਚ ਪਹੁੰਚਣ ਅਤੇ ਉਨ੍ਹਾਂ ਨੂੰ ਭਰੋਸੇ ਵਿਚ ਲੈਣ।

RELATED ARTICLES
POPULAR POSTS