21.6 C
Toronto
Friday, July 10, 2026
spot_img
Homeਭਾਰਤਦਿੱਲੀ ਦੇ ਹਾਲਾਤ ਲਈ ਅਮਿਤ ਸ਼ਾਹ ਜ਼ਿੰਮੇਵਾਰ

ਦਿੱਲੀ ਦੇ ਹਾਲਾਤ ਲਈ ਅਮਿਤ ਸ਼ਾਹ ਜ਼ਿੰਮੇਵਾਰ

ਸੋਨੀਆ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗਿਆ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਹੋ ਰਹੀ ਹਿੰਸਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰੀ ਕਬੂਲ ਕਰਦਿਆਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਹਿੰਸਾ ਸੋਝੀਸਮਝੀ ਸਾਜਿਸ਼ ਤਹਿਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂਆਂ ਨੇ ਭੜਕਾਊ ਬਿਆਨ ਦੇ ਕੇ ਇਸ ਹਿੰਸਾ ਨੂੰ ਹੋਰ ਭੜਕਾਇਆ ਹੈ। ਇਸ ਦੇ ਚੱਲਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਕਾਂਗਰਸ ਸੰਕਟ ਦੀ ਘੜੀ ਵਿਚ ਵੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਸਾਰੀਆਂ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਸ਼ਾਂਤੀ ਦੀ ਬਹਾਲੀ ਲਈ ਅੱਗੇ ਆਉਣ।

RELATED ARTICLES
POPULAR POSTS