2.6 C
Toronto
Friday, November 7, 2025
spot_img
Homeਪੰਜਾਬਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ 'ਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਦੱਸਿਆ...

ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਦੱਸਿਆ ਮੰਦਭਾਗਾ

ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਪੀੜਤਾਂ ਦੀ ਮੱਦਦ ਕਰਨ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਵਿਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਬਹੁਤ ਹੀ ਮੰਦਭਾਗਾ ਦੱਸਿਆ। ਇਸਦੇ ਚੱਲਦਿਆਂ ਉਨ੍ਹਾਂ ਦਿੱਲੀ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਸਹਾਇਤਾ ਕੀਤੀ ਜਾਵੇ। ਸਿੰਘ ਸਾਹਿਬ ਨੇ ਕਿਹਾ ਹੈ ਕਿ ਜੋ ਵੀ ਸ਼ਰਨ ਲਈ ਆਉਂਦਾ ਹੈ ਉਸ ਨੂੰ ਗਲੇ ਨਾਲ ਲਗਾਉਣਾ ਸਿੱਖੀ ਦਾ ਸਿਧਾਂਤ ਹੈ। ਇਸ ਵਕਤ ਦਿੱਲੀ ਵਿਚ ਹਾਲਾਤ ਬਹੁਤ ਹੀ ਨਾਜੁਕ ਬਣੇ ਹੋਏ ਹਨ, ਜਿਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਹੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ, ਭਾਵੇਂ ਉਹ ઼]ળ૨੍ਰ, ਮੁਸਲਮਾਨ ਜਾਂ ਕੋਈ ਹੋਰ ਵੀ ਹੋਵੇ। ਜਿਹੜੇ ਵੀ ਹਿੰਸਾ ਦਾ ਸ਼ਿਕਾਰ ਹੋਏ ਹਨ, ਉਨ੍ਹਾਂ ਦੀ ਗੁਰਦੁਆਰਾ ਸਾਹਿਬਾਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵਲੋਂ ਪੀੜਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਬੱਚਿਆਂ ਤੇ ਮਹਿਲਾਵਾਂ ਦੀ ਸੁਰੱਖਿਆ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਵੀ ਰੱਖਿਆ ਜਾਵੇ।

RELATED ARTICLES
POPULAR POSTS