ਅਟਾਰੀ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਏ ਹਨ। ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਬੋਹੜੀ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਡੀਜੀਪੀ ਦੇ ਬਿਆਨ ਦੇ ਸਬੰਧ ‘ਚ ਕਿਹਾ ਕਿ ਉਹ ਛੇ ਘੰਟੇ ਨਹੀਂ ਬਲਕਿ ਛੇ ਦਿਨ ਪਾਕਿਸਤਾਨ ਵਿੱਚ ਰਹਿ ਕੇ ਆਏ ਹਨ ਪਰ ਅੱਤਵਾਦੀ ਨਹੀਂ ਬਣੇ। ਉਨ੍ਹਾਂ ਕਿਹਾ ਕਿ ਉੱਥੋਂ ਦੀ ਸਰਕਾਰ ਜਾਂ ਹੋਰ ਕਿਸੇ ਨੇ ਉਨ੍ਹਾਂ ਨਾਲ ਕੋਈ ਗ਼ਲਤ ਗੱਲਬਾਤ ਨਹੀਂ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ ਸਾਲ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਟੀਬੀ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਅਤੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵੀ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ।
‘ਪਾਕਿ ਤੋਂ ਪਰਤਿਆਂ ਹਾਂ ਪਰ ਅੱਤਵਾਦੀ ਨਹੀਂ ਬਣਿਆ’
RELATED ARTICLES