14.8 C
Toronto
Friday, September 18, 2026
spot_img
Homeਪੰਜਾਬਸੋਖੋਂ ਵਿਰੋਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਿਹੈ: ਬਿੱਟੂ

ਸੋਖੋਂ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹੈ: ਬਿੱਟੂ

ਸੋਖੋਂ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹੈ: ਬਿੱਟੂਚੰਡੀਗੜ੍ਹ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਸਪੱਸ਼ਟ ਤੌਰ ‘ਤੇ ਕਾਂਗਰਸ ਵਿਰੋਧੀ ਸਿਆਸੀ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਐੱਸਪੀ ਸੇਖੋਂ ਅਕਾਲੀ-ਭਾਜਪਾ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਹੈ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਕੰਮ ਕਰ ਰਿਹਾ ਹੈ। ਬਿੱਟੂ ਨੇ ਕਿਹਾ ਕਿ ਸੇਖੋਂ ਵਿਵਾਦਾਂ ਵਿੱਚ ਨਵਾਂ ਨਹੀਂ ਹੈ, ਉਸ ਵਿਰੁੱਧ ਕਈ ਕੇਸ ਦਰਜ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਉਸ ਨੂੰ ਮੁਅੱਤਲ ਕੀਤਾ ਗਿਆ ਹੈ ਸਗੋਂ ਪਹਿਲਾਂ ਉਸ ਨੂੰ ਅਹੁਦੇ ਤੋਂ ਮੁਅੱਤਲ ਵੀ ਕੀਤਾ ਗਿਆ ਸੀ। ਇੱਥੋਂ ਤੱਕ ਕਿ ਉਸ ਦਾ ਇੱਕ ਸਾਬਕਾ ਭਾਜਪਾ ਪ੍ਰਦੇਸ਼ ਪ੍ਰਧਾਨ ਨਾਲ ਨੇੜਲਾ ਸਬੰਧ ਸੀ ਅਤੇ ਫਿਰੋਜ਼ਪੁਰ ਵਿੱਚ ਉਸ ਭਾਜਪਾ ਆਗੂ ਦੇ ਨਿੱਜੀ ਸਹਾਇਕ ਖ਼ਿਲਾਫ਼ ਦਰਜ ਹੋਈ ਐੱਫਆਈਆਰ ਵਿੱਚ ਉਹ ਸਹਿ ਮੁਲਜ਼ਮ ਸੀ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਡੀਐੱਸਪੀ ਅਕਾਲੀ-ਭਾਜਪਾ ਆਗੂਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ।

RELATED ARTICLES
POPULAR POSTS