23.1 C
Toronto
Wednesday, June 10, 2026
spot_img
Homeਪੰਜਾਬਢੱਡਰੀਆਂ ਵਾਲਿਆਂ 'ਤੇ ਹਮਲੇ ਦੀ ਸੀਬੀਆਈ ਜਾਂਚ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ...

ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਸੀਬੀਆਈ ਜਾਂਚ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

logo-2-1-300x105-3-300x105ਚੰਡੀਗੜ੍ਹ/ਬਿਊਰੋ ਨਿਊਜ਼
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਬਾਰੇ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਦੀ ਮੰਗ ਵਾਲੀ ਇਹ ਪਟੀਸ਼ਨ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਗਈ ਹੈ।ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਹੈ ਕਿ ਉਹ ਇਸ ਹਮਲੇ ਦੇ ਚਸ਼ਮਦੀਦ ਹਨ, ਪਰ ਬਾਵਜੂਦ ਇਸ ਦੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਇਸ ਤੋਂ ਇਲਾਵਾ 3 ਵਿਚੋਂ ਸਿਰਫ ਇੱਕ ਗੱਡੀ ਨੂੰ ਹੀ ਕੇਸ ਪ੍ਰਾਪਰਟੀ ਵਜੋਂ ਅਟੈਚ ਕੀਤਾ ਗਿਆ ਹੈ। ਅਜਿਹੇ ਵਿਚ ਪੁਲਿਸ ਤੋਂ ਸਹੀ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ।

RELATED ARTICLES
POPULAR POSTS