ਗੁਰਦੁਆਰਿਆਂ ਵਿਚੋਂ ਭੇਜਿਆ ਜਾ ਰਿਹਾ ਹੈ ਲੰਗਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਪਿਛਲੇ ਦਿਨੀਂ ਹੋਈਆਂ ਹਿੰਸਕ ਘਟਨਾਵਾਂ ਨੇ ਇਕ ਫਿਰ ਤੋਂ 1984 ਵਾਲੀ ਤਸਵੀਰ ਸਾਹਮਣੇ ਲਿਆ ਦਿੱਤੀ। ਉਤਰ ਪੂਰਬੀ ਦਿੱਲੀ ਵਿਚ ਫਿਰਕੂ ਹਿੰਸਾ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਾਂ, ਜ਼ਖ਼ਮੀਆਂ ਅਤੇ ਡਰ ਦੇ ਮਾਹੌਲ ਵਿਚ ਰਹਿ ਰਹੇ ਲੋਕਾਂ ਦੀ ਸਹੂਲਤ ਲਈ ਹੁਣ ਸਿੱਖ ਭਾਈਚਾਰਾ ਅੱਗੇ ਆਇਆ ਹੈ। ਇਸਦੇ ਚੱਲਦਿਆਂ ਸਮੁੱਚੇ ਸਿੱਖ ਭਾਈਚਾਰੇ ਵਲੋਂ ਬਿਨਾ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਦੇ ਪੀੜਤਾਂ ਦੀ ਮੱਦਦ ਖੁੱਲ੍ਹ ਕੇ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਿਆਂ ਵਿਚੋਂ ਲੰਗਰ ਤਿਆਰ ਕਰਵਾ ਕੇ ਇਨ੍ਹਾਂ ਪੀੜਤਾਂ ਲਈ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਕਿਹਾ ਸੀ ਕਿ ਅਜਿਹੀ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੀ ਮੱਦਦ ਕੀਤੀ ਜਾਵੇ, ਉਹ ਭਾਵੇਂ ਕਿਸੇ ਵੀ ਵਰਗ ਨਾਲ ਸਬੰਧਤ ਹੋਵੇ। ਗੁਰਦੁਆਰਾ ਰਕਾਬਗੰਜ ਅਤੇ ਕਈ ਹੋਰ ਗੁਰਦੁਆਰਿਆਂ ਨੇ ਲੰਗਰ ਤਿਆਰ ਕਰਵਾ ਕੇ ਮੌਜਪੁਰ ਤੇ ਚਾਂਦਪੁਰ ਸਮੇਤ ਹੋਰ ਕਈ ਖੇਤਰਾਂ ਵਿਚ ਵਰਤਾਇਆ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …