ਐਚ ਐਸ ਫੂਲਕਾ ਵੀ ਸਬ ਕਮੇਟੀ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ‘ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ ਕਮੇਟੀ ਪ੍ਰਭਾਵਿਤ ਇਲਾਕਿਆਂ ‘ਚ ਜਾ ਕੇ ਹਾਲਾਤ ਦਾ ਜਾਇਜ਼ਾ ਲਵੇਗੀ ਅਤੇ ਜਿਸ ਵੀ ਚੀਜ਼ ਦੀ ਜ਼ਰੂਰਤ ਹੋਵੇਗੀ ਉਹ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮੁਹੱਈਆ ਕਰਵਾਈ ਜਾਏਗੀ। ਇਸ ਸਬ ਕਮੇਟੀ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਐਮ.ਪੀ ਤਰਲੋਚਨ ਸਿੰਘ, ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ, ਐਡਵੋਕੇਟ ਹਰਵਿੰਦਰ ਸਿੰਘ ਫੂਲਕਾ, ਬੀਬੀ ਰਣਜੀਤ ਕੌਰ ਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …