ਅੰਮ੍ਰਿਤਸਰ/ਬਿਊਰੋ ਨਿਊਜ਼ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਇੱਥੇ ਬੈਠ ਕੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਨੂੰ ਸਰਵਣ ਕੀਤਾ।
ਬਾਬਾ ਗੁਰਿੰਦਰ ਸਿੰਘ ਦੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਦੀ ਫੇਰੀ ਵੀ ਗੁਪਤ ਸੀ। ਪਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਸਮੇਂ ਇਕ ਆਮ ਸ਼ਰਧਾਲੂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਉਨ੍ਹਾਂ ਦੀ ਰੂਹਾਨੀਅਤ ਦੇ ਇਸ ਕੇਂਦਰ ਪ੍ਰਤੀ ਆਪਣੀ ਆਸਥਾ ਨੂੰ ਜਿਤਾਉਣ ਦਾ ਇਕ ਯਤਨ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਕਰੀਬ 45 ਮਿੰਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਠਹਿਰੇ, ਇਸ ਦੌਰਾਨ ਉਨ੍ਹਾਂ ਕੁਝ ਸਮਾਂ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਡੇਰਾ ਬਿਆਸ ਦੇ ਮੁਖੀ ਨਾਲ ਉਨ੍ਹਾਂ ਦੇ ਨਿੱਜੀ ਸੁਰੱਖਿਆ ਦਸਤੇ ਦੇ ਕੁਝ ਵਿਅਕਤੀ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …