ਪਠਾਨਕੋਟ/ਬਿਊਰੋ ਨਿਊਜ਼
ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ ‘ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ਆਪਣੀ ਸਰਵਿਸ ਰਾਈਫ਼ਲ ਏ.ਕੇ.47 ਨਾਲ ਆਪਣੇ ਸਿਰ ‘ਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਪਹਿਲਾਂ ਵੀ ਸਮੇਂ-ਸਮੇਂ ‘ਤੇ ਅਜਿਹੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਮੁਲਾਜ਼ਮ ਜਾਂ ਹੋਰ ਕਰਮਚਾਰੀ ਜਿਹੜੇ ਖੁਦਕੁਸ਼ੀ ਵਰਗੇ ਕਦਮ ਚੁੱਕਦੇ ਹਨ, ਇਸ ਦੇ ਪਿੱਛੇ ਕੀ ਕਾਰਨ ਹਨ, ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਜ਼ਰੂਰਤ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …