4 ਨੌਜਵਾਨਾਂ ਦੀ ਮੌਤ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 6 ਵਜੇ ਦੇ ਕਰੀਬ ਇਕ ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਵਿਆਹ ਸਮਾਗਮ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਲਾੜੇ ਦੇ ਸਕਾ ਭਰਾ ਵੀ ਦੱਸਿਆ ਜਾ ਰਿਹਾ ਹੈ। ਇਹ ਸੜਕ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੂਕਸਾਨੀ ਗਈ। ਮ੍ਰਿਤਕਾਂ ਦੀ ਪਹਿਚਾਣ ਰਾਜਵਿੰਦਰ ਸਿੰਘ ਗੁਰਦਾਸਪੁਰ, ਸੁਰਜੀਤ ਸਿੰਘ ਗੁਰਦਾਸਪੁਰ, ਰਾਜੇਸ਼ ਕੁਮਾਰ ਫਤਿਹਪੁਰ ਅਤੇ ਮਨਪ੍ਰੀਤ ਸਿੰਘ ਲੁਧਿਆਣਾ ਵਜੋਂ ਹੋਈ ਹੈ। ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …