ਬਿਕਰਮ ਮਜੀਠੀਆ ਸਮੇਤ ਅਕਾਲੀ ਵਿਧਾਇਕ ਵੀ ਕੀਤੇ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮਨਪ੍ਰੀਤ ਸਿੰਘ ਬਾਦਲ ਦੇ ਬਜਟ ਪੇਸ਼ ਕਰਨ ਜਾਣ ਤੋਂ ਪਹਿਲਾਂ ਹੀ ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੇ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾ ਦਿੱਤਾ। ਜਿਸ ਕਰਕੇ ਮਨਪ੍ਰੀਤ ਬਾਦਲ ਕੁਝ ਦੇਰੀ ਨਾਲ ਹੀ ਵਿਧਾਨ ਸਭਾ ਪਹੁੰਚੇ। ਪੁਲਿਸ ਨੇ ਬਿਕਰਮ ਮਜੀਠੀਆ ਸਮੇਤ ਹੋਰ ਅਕਾਲੀ ਵਿਧਾਇਕਾਂ ਅਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਗ੍ਰਿਫਤਾਰ ਕਰਕੇ ਸੈਕਟਰ 3 ਦੇ ਥਾਣੇ ਬੰਦ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਵਿਧਾਇਕਾਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲੈਣ ਮੌਕੇ ਧੱਕਾ-ਮੁੱਕੀ ਵੀ ਹੋਈ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਸਦਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਮੂਹਰੇ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ।
Home / ਪੰਜਾਬ / ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੇ ਮਨਪ੍ਰੀਤ ਦੀ ਕੋਠੀ ਅੱਗੇ ਦਿੱਤਾ ਧਰਨਾ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …