16 C
Toronto
Sunday, October 5, 2025
spot_img
Homeਪੰਜਾਬਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾ...

ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾ ਕੇ ਕੀਤੀ 58 ਸਾਲ

ਨੌਜਵਾਨਾਂ ਨੂੰ ਅਪ੍ਰੈਲ ਮਹੀਨੇ ਸਮਾਰਟ ਫੋਨ ਦੇਣ ਦਾ ਫਿਰ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰ ਦਿੱਤੀ ਹੈ। ਪੇਸ਼ ਕੀਤੇ ਗਏ ਬਜਟ ਵਿਚ ਇਹ ਵੱਡਾ ਐਲਾਨ ਮੰਨਿਆ ਜਾ ਰਿਹਾ ਹੈ ਅਤੇ ਨਾਲ ਹੀ ਨਵੀਂ ਭਰਤੀ ਤੁਰੰਤ ਕਰਨ ਦੀ ਗੱਲ ਕਹੀ ਗਈ ਹੈ। ਬਜਟ ਵਿਚ ਕਿਹਾ ਕਿ ਸਰਕਾਰ ਪੇਅ-ਕਮਿਸ਼ਨ ਦੀ ਰਿਪੋਰਟ ਵੀ ਇਸੇ ਸਾਲ ਲਾਗੂ ਕਰੇਗੀ ਅਤੇ ਪਟਿਆਲਾ ਵਿਚ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਬਣਾਈ ਜਾਵੇਗੀ। ਇਸੇ ਦੌਰਾਨ ਇਹ ਐਲਾਨ ਵੀ ਹੋਇਆ ਕਿ ਬਾਰਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ ਅਤੇ ਉਨ੍ਹਾਂ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ। ਮਨਪ੍ਰੀਤ ਬਾਦਲ ਨੇ ਨੌਜਵਾਨਾਂ ਨੂੰ ਅਪ੍ਰੈਲ ਮਹੀਨੇ ਸਮਾਰਟ ਫੋਨ ਦੇਣ ਦਾ ਫਿਰ ਵਾਅਦਾ ਕੀਤਾ ਹੈ। ਉਨ੍ਹਾਂ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨ ਦੀ ਵਚਨਬੱਧਤਾ ਵੀ ਦੁਹਰਾਈ। ਬਜਟ ਵਿਚ 12 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪਰਕਾਸ਼ ਪੁਰਬ ਲਈ 35 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਕੈਪਟਨ ਅਮਰਿੰਦਰ ਸਮੇਤ ਸਾਰੀ ਕੈਬਨਿਟ ਅਤੇ ਕਾਂਗਰਸੀ ਵਿਧਾਇਕਾਂ ਨੇ ਬਜਟ ਦੀ ਸ਼ਲਾਘਾ ਕੀਤੀ ਹੈ, ਜਦਕਿ ਵਿਰੋਧੀ ਧਿਰਾਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਬਜਟ ਨੂੰ ਨਿਰਾ ਖੋਖਲਾ ਹੀ ਦੱਸਿਆ।

RELATED ARTICLES
POPULAR POSTS