Breaking News
Home / ਪੰਜਾਬ / ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਕੀਤਾ ਪੇਸ਼

ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਕੀਤਾ ਪੇਸ਼

ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਵਿਚ 1. 54 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲਈ ਪੇਸ਼ ਕੀਤਾ ਗਿਆ ਚੌਥਾ ਬਜਟ ਹੈ। ਪੰਜਾਬ ਸਰਕਾਰ ਦੀ ਮੰਦੀ ਆਰਥਿਕ ਹਾਲਤ ਦੇ ਚੱਲਦਿਆਂ ਮਨਪ੍ਰੀਤ ਬਾਦਲ ਨੇ ਅੱਜ ਬਜਟ ਪੇਸ਼ ਕਰਦਿਆਂ ਕਈ ਅਹਿਮ ਐਲਾਨ ਕੀਤੇ ਹਨ। ਮਨਪ੍ਰੀਤ ਨੇ ਭੂਮੀਹੀਣ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਅਤੇ ਇਸ ਲਈ 520 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲੁਧਿਆਣਾ ਸ਼ਹਿਰ ਲਈ 104 ਅਤੇ ਅੰਮ੍ਰਿਤਸਰ ਲਈ 76 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫਤ ਬਿਜਲੀ ਲਈ ਵੀ ਬਜਟ ਵਿਚ 8275 ਕਰੋੜ ਰੁਪਏ ਅਤੇ ਪਰਾਲੀ ਦੀ ਸੰਭਾਲ ਲਈ ਵੀ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਚੰਗੇ ਢਾਂਚੇ ਲਈ ਵੀ 3830 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਬੁੱਢਾ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਰੱਖੇ ਗਏ ਹਨ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …