ਸਿਹਤ ਮੰਤਰੀ ਨੇ ਕਿਹਾ – ਚੀਨ, ਇਰਾਨ, ਕੋਰੀਆ, ਸਿੰਗਾਪੁਰ ਅਤੇ ਇਟਲੀ ਦੀ ਯਾਤਰਾ ਤੋਂ ਬਚੋ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਅਤੇ ਤੇਲੰਗਾਨਾ ਵਿਚ ਕਰੋਨਾ ਵਾਇਰਸ ਦੇ ਇਕਇਕ ਮਾਮਲੇ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਵਿਚ ਜਿਸ ਵਿਅਕਤੀ ਨੂੰ ਇਸ ਵਾਇਰਸ ਤੋਂ ਪੀੜਤ ਪਾਇਆ ਗਿਆ, ਉਹ ਪਿਛਲੇ ਦਿਨੀਂ ਇਟਲੀ ਤੋਂ ਵਾਪਸ ਪਰਤਿਆ ਸੀ , ਜਦਕਿ ਤੇਲੰਗਾਨਾ ਵਿਚ ਪੀੜਤ ਵਿਅਕਤੀ ਦੁਬਈ ਤੋਂ ਵਾਪਸ ਪਰਤਿਆ ਹੈ। ਇਸ ਦੇ ਚੱਲਦਿਆਂ ਸਿਹਤ ਮੰਤਰੀ ਹਰਸ਼ ਵਰਧਨ ਨੇ ਭਾਰਤੀ ਨਾਗਰਿਕਾਂ ਨੂੰ ਚੀਨ, ਇਰਾਨ, ਕੋਰੀਆ, ਸਿੰਗਾਪੁਰ ਅਤੇ ਇਟਲੀ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਡਰੋਂ ਦੇਸ਼ ਦੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ‘ਤੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਚੀਨ ‘ਚ ਫੈਲਿਆ ਇਹ ਵਾਇਰਸ ਹੁਣ ਹੋਰਾਂ ਦੇਸ਼ਾਂ ਵਿਚ ਫੈਲਦਾ ਜਾ ਰਿਹਾ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …