ਕੇਜਰੀਵਾਲ ਸਰਕਾਰ ਮ੍ਰਿਤਕ ਆਈ.ਬੀ. ਅਫਸਰ ਦੇ ਪਰਿਵਾਰ ਨੂੰ ਦੇਵੇਗੀ 1 ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਿੰਸਾ ਵਿਚ ਮਰਨ ਵਾਲਿਆਂ ਦਾ ਅੰਕੜਾ ਵਧ ਕੇ 47 ਹੋ ਗਿਆ ਹੈ। ਜੀ.ਟੀ.ਬੀ. ਹਸਪਤਾਲ ਵਿਚ ਸਭ ਤੋਂ ਜ਼ਿਆਦਾ 38 ਮੌਤਾਂ ਹੋਈਆਂ ਹਨ। ਪੁਲਿਸ ਨੇ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਨੂੰ ਲੈ ਕੇ ਹੁਣ ਤੱਕ 334 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 57 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਫਵਾਹਾਂ ਨੂੰ ਦੇਖਦੇ ਹੋਏ ਪੁਲਿਸ ਨੇ ਹਿੰਸਾ ਗ੍ਰਸਤ ਇਲਾਕਿਆਂ ਵਿਚ ਫਲੈਗ ਮਾਰਚ ਵੀ ਕੀਤਾ। ਇਸ ਦੇ ਚੱਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਸਾ ਵਿਚ ਜਾਨ ਗੁਆਉਣ ਵਾਲੇ ਇੰਟੈਲੀਜੈਂਸ ਬਿਊਰੋ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅੰਕਿਤ ਸ਼ਰਮਾ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਧਿਆਨ ਰਹੇ ਕਿ ਹਿੰਸਾ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਸ਼ਾਂਤੀ ਸਥਾਪਿਤ ਕਰਨ ਲਈ ਦਿੱਲੀ ਵਿਧਾਨ ਸਭਾ ਨੇ 9 ਮੈਂਬਰੀ ਕਮੇਟੀ ਬਣਾਈ ਹੈ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …