ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਪੜ੍ਹਾਅ ਸ਼ੁਰੂ ਹੋ ਗਿਆ ਜੋ 3 ਅਪ੍ਰੈਲ ਤੱਕ ਚੱਲੇਗਾ। ਪਹਿਲੇ ਦਿਨ ਅੱਜ ਦੋਵਾਂ ਸਦਨਾਂ ਵਿਚ ਦਿੱਲੀ ਹਿੰਸਾ ‘ਤੇ ਜ਼ੋਰਦਾਰ ਹੰਗਾਮਾ ਹੋਇਆ ਅਤੇ ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਭਲਕੇ 11 ਵਜੇ ਤੱਕ ਰੋਕ ਦਿੱਤੀ ਗਈ। ਲੋਕ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਸੰਸਦ ਦੇ ਗਲਿਆਰੇ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਵੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰਾਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਹਿੰਸਾ ‘ਤੇ ਬਿਆਨ ਦੇਣਾ ਚਾਹੀਦਾ ਹੈ। ਇਸ ਦੇ ਚੱਲਦਿਆਂ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਫਿਲਹਾਲ ਇਸ ਮੁੱਦੇ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ ਅਤੇ ਜਦੋਂ ਹਾਲਾਤ ਸੁਧਰਨੇ ਤਾਂ ਹੀ ਇਸ ਮੁੱਦੇ ‘ਤੇ ਚਰਚਾ ਕੀਤੀ ਜਾ ਸਕੇਗੀ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …