ਸਾਡਾ ਪੂਰਾ ਸਿਸਟਮ ਦੋਸ਼ੀਆਂ ਦਾ ਕਰਦਾ ਹੈ ਸਮਰਥਨ : ਨਿਰਭੈਆ ਦੀ ਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਭਲਕੇ ਹੋਣ ਵਾਲੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਤੇ ਅਗਲੇ ਹੁਕਮਾਂ ਤੱਕ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਹੈ। ਦੋਸ਼ੀ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜਦੋਂ ਤੱਕ ਰਾਸ਼ਟਰਪਤੀ ਇਸ ‘ਤੇ ਫੈਸਲਾ ਨਹੀਂ ਲੈਦੇ, ਉਦੋਂ ਤੱਕ ਅਦਾਲਤ ਡੈਥ ਵਾਰੰਟਾਂ ‘ਤੇ ਰੋਕ ਲਗਾਈ ਜਾਵੇ। ਜ਼ਿਕਰਯੋਗ ਹੈ ਕਿ ਨਿਰਭੈਆ ਮਾਮਲੇ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ ਤੀਜੀ ਵਾਰ ਟਾਲੀ ਗਈ ਹੈ।
ਇਸ ਤੋਂ ਬਾਅਦ ਨਿਰਭੈਆ ਦੀ ਮਾਂ ਨੇ ਕਿਹਾ ਕਿ ਅਦਾਲਤ ਨੂੰ ਆਪਣੇ ਹੀ ਹੁਕਮ ‘ਤੇ ਅਮਲ ਕਰਨ ਵਿਚ ਇੰਨਾ ਸਮਾਂ ਕਿਉਂ ਲੱਗ ਰਿਹਾ ਹੈ। ਫਾਂਸੀ ਨੂੰ ਵਾਰ ਵਾਰ ਮੁਲਤਵੀ ਕਰਨਾ ਸਾਡੇ ਸਿਸਟਮ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਉਸ ਨੇ ਕਿਹਾ ਕਿ ਸਾਡਾ ਪੂਰਾ ਸਿਸਟਮ ਦੋਸ਼ੀਆਂ ਦਾ ਸਮਰਥਨ ਕਰਦਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …