ਡੇਰਾ ਬਿਆਸ ਮੁਖੀ ਪਹਿਲਾਂ ਵੀ ਮਾਨ ਹੋਰਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਬੱਸੀ ਪਠਾਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਢਿੱਲੋਂ ਸਵੇਰੇ 11 ਵਜੇ ਮਾਨ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੋਵਾਂ ਵਿਚਕਾਰ ਕਰੀਬ ਅੱਧਾ ਘੰਟਾ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਇਤਿਹਾਸਕ ਗੱਲਾਂ ਨੂੰ ਲੈ ਕੇ ਚਰਚਾ ਹੋਈ। ਇਸ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰਕ ਸਬੰਧ ਹਨ। ਉਹ ਉਨ੍ਹਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ। ਇਸ ਦਾ ਕੋਈ ਹੋਰ ਮਤਲਬ ਨਾ ਕੱਢਿਆ ਜਾਵੇ। ਮਾਨ ਨੇ ਕਿਹਾ ਕਿ ਉਨ੍ਹਾਂ ‘ਚ ਪਰਿਵਾਰਕ ਮਿਲਣੀ ਤੋਂ ਇਲਾਵਾ ਕੋਈ ਗੱਲ ਨਹੀਂ ਹੋਈ ਹੈ। ਡੇਰਾ ਬਿਆਸ ਮੁਖੀ ਦੇ ਬੱਸੀ ਪਠਾਨਾਂ ਆਉਣ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਸ਼ਰਧਾਲੂ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹੱਥ ਜੋੜ ਕੇ ਬੁਲਾਇਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …