ਪੰਜਾਬ ਦੇ ਹਜ਼ਾਰਾਂ ਕਰਮਚਾਰੀਆਂ ‘ਤੇ ਪਵੇਗਾ ਅਸਰ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਵਿਚ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ ਸੀਮਾ 2 ਸਾਲ ਘਟਾ ਕੇ 58 ਸਾਲ ਕਰਨ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਗਈ। ਇਸਦੇ ਨਾਲ ਹੀ ਸੂਬੇ ਵਿਚ ਲੋਕ ਪਾਲ ਬਿੱਲ ਨੂੰ ਵੀ ਕੈਬਨਿਟ ਨੇ ਮਨਜੂਰੀ ਦੇ ਦਿੱਤੀ। ਧਿਆਨ ਰਹੇ ਕਿ ਬਜਟ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੇਵਾ ਮੁਕਤੀ ਦੀ ਉਮਰ 2 ਸਾਲ ਘੱਟ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਕਰਮਚਾਰੀ ਪ੍ਰਭਾਵਿਤ ਹੋਣਗੇ। ਇਸਦਾ ਸਭ ਤੋਂ ਜ਼ਿਆਦਾ ਅਸਰ ਸਿੱਖਿਆ ਵਿਭਾਗ ‘ਤੇ ਪਵੇਗਾ, ਕਿਉਂਕਿ ਸਿੱਖਿਆ ਵਿਭਾਗ ਦੇ 1 ਅਪ੍ਰੈਲ ਨੂੰ 1800 ਕਰਮਚਾਰੀ ਸੇਵਾ ਮੁਕਤ ਹੋ ਜਾਣਗੇ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …