19.4 C
Toronto
Tuesday, August 25, 2026
spot_img
Homeਪੰਜਾਬਚਰਨਜੀਤ ਚੰਨੀ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼

ਚਰਨਜੀਤ ਚੰਨੀ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼

ਚਰਨਜੀਤ ਚੰਨੀ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼ਸ਼ਰਨਜੀਤ ਢਿੱਲੋਂ ਨੇ ਕਿਹਾ ਨਿੱਜੀ ਸਕੂਲਾਂ ‘ਚ ਵੀ ਸਖ਼ਤੀ ਨਾਲ ਲਾਗੂ ਕਰਨੀ ਹੋਵੇਗੀ ਪੰਜਾਬੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਜ਼ਿੰਦਾ ਰਹੇਗੀ ਤਾਂ ਹੀ ਪੰਜਾਬੀ ਜ਼ਿੰਦਾ ਰਹਿਣਗੇ। ਯੂ.ਐਨ.ਓ ਅਨੁਸਾਰ ਪੰਜਾਬੀ ਬੋਲਣ ਵਾਲੇ ਇਸ ਸਮੇਂ 12ਵੇਂ ਨੰਬਰ ‘ਤੇ ਹਨ। ਉਨ੍ਹਾਂ ਕਿਹਾ ਕਿ ਹਰ ਭਾਸ਼ਾ ਸਿੱਖਣਾ ਕੋਈ ਮਾੜੀ ਗੱਲ ਨਹੀਂ, ਪਰ ਸਾਨੂੰ ਆਪਣੀ ਮਾਂ ਬੋਲੀ ਨੂੰ ਨਹੀ ਭੁੱਲਣਾ ਚਾਹੀਦਾ। ਨੈਲਸਨ ਮੰਡੇਲਾ ਨੇ ਵੀ ਕਿਹਾ ਸੀ ਕਿ ਜੇਕਰ ਕਿਸੇ ਨੂੰ ਕੋਈ ਗੱਲ ਉਸ ਦੀ ਮਾਂ ਬੋਲੀ ‘ਚ ਕਹੀ ਜਾਵੇ ਤਾਂ ਉਹ ਸਿੱਧਾ ਉਸ ਦੇ ਦਿਲ ਨੂੰ ਜਾ ਲੱਗਦੀ ਹੈ, ਇਸ ਲਈ ਪੰਜਾਬੀ ਮਾਂ ਬੋਲੀ ਨੂੰ ਬਚਾ ਕੇ ਰੱਖਣਾ ਤੇ ਉਸ ਨੂੰ ਹਲਾਸ਼ੇਰੀ ਦੇਣਾ ਸਾਡਾ ਸਾਰਿਆ ਦਾ ਫ਼ਰਜ਼ ਹੈ।
ਇਸੇ ਦੌਰਾਨ ਅਕਾਲੀ ਦਲ ਦੇ ਆਗੂ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਨਿੱਜੀ ਸਕੂਲਾਂ ਵਿਚ ਵੀ ਸਖਤੀ ਨਾਲ ਪੰਜਾਬੀ ਲਾਗੂ ਕਰਨੀ ਚਾਹੀਦੀ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦਾ ਮਤਾ ਆਇਆ ਹੈ ਤਾਂ ਇਸ ਨੂੰ ਸਾਰੇ ਵਿਭਾਗਾਂ ਵਿਚ ਪ੍ਰੀਖਿਆ ਲਈ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ।

RELATED ARTICLES
POPULAR POSTS