‘ਆਪ’ ਆਗੂਆਂ ਨੇ ਵੰਡੇ ਲੌਲੀਪੌਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਖੂਬ ਹੰਗਾਮਾ ਹੋਇਆ ਅਤੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਕੈਪਟਨ ਸਰਕਾਰ ‘ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਸਦਨ ਦੀ ਕਾਰਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਧਾਨ ਸਭਾ ਦੇ ਬਾਹਰ ਲੌਲੀਪੌਪ ਵੀ ਵੰਡੇ। ‘ਆਪ’ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਸੂਬੇ ਦੀ ਜਨਤਾ ਨੂੰ ਸਿਰਫ ਲੌਲੀਪੌਪ ਹੀ ਵੰਡੇ ਹਨ, ਜਿਸ ਕਰਕੇ ਹੀ ਉਨ੍ਹਾਂ ਵਲੋਂ ਪੁਰਜ਼ੋਰ ਤਰੀਕੇ ਨਾਲ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਪ ਨੇ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਖੋਖਲਾ ਦੱਸਿਆ। ਇਸੇ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਦਲਿਤ ਵਿਦਿਆਰਥੀਆਂ ਸਮੇਤ ਸਦਨ ਦੇ ਬਾਹਰ ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਬਹੁਤ ਛੋਟਾ ਬਜਟ ਪੇਸ਼ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਅੱਜ ਤੋਂ ਬਾਅਦ ਮੁੱਖ ਮੰਤਰੀ ਨੇ ਸਦਨ ਵਿਚ ਪੰਜਾਬੀ ‘ਚ ਭਾਸ਼ਣ ਨਾ ਦਿੱਤਾ ਤਾਂ ਭਾਸ਼ਣ ਦਾ ਬਾਈਕਾਟ ਕਰਾਂਗੇ। ਅੱਜ ਬਜਟ ‘ਤੇ ਬਹਿਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਰੌਲਾ ਰੱਪਾ ਪਾਉਣਾ ਸ਼ੁਰੂ ਕਰ ਦਿੱਤਾ ਸੀ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …