Breaking News
Home / ਭਾਰਤ / ਦਿੱਲੀ ਪੁਲਿਸ ਬਚਾ ਸਕਦੀ ਸੀ ਕਈ ਲੋਕਾਂ ਦੀ ਜਾਨ

ਦਿੱਲੀ ਪੁਲਿਸ ਬਚਾ ਸਕਦੀ ਸੀ ਕਈ ਲੋਕਾਂ ਦੀ ਜਾਨ

ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਨੂੰ ਲਿਆ ਨਿਸ਼ਾਨੇ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਜ਼ਿੰਮੇਵਾਰੀ ਨਾਲ ਕੰਮ ਕਰਦੀ ਤਾਂ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ। ਇਹ ਕਹਿਣਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਐਤਵਾਰ ਦੀ ਰਾਤ ਅਫਵਾਹਾਂ ਨੂੰ ਲੈ ਕੇ ਸਥਿਤੀ ਉੱਪਰ ਕਾਬੂ ਕਰਨ ਲਈ ਤੁਰੰਤ ਕੰਮ ਕੀਤਾ। ਜੇਕਰ ਦਿੱਲੀ ਪੁਲਿਸ ਨੇ ਪਿਛਲੇ ਸੋਮਵਾਰ ਤੇ ਮੰਗਲਵਾਰ ਵੀ ਇਸੇ ਤਰ੍ਹਾਂ ਕੰਮ ਕੀਤਾ ਹੁੰਦਾ ਤਾਂ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਦਿੱਲੀ ਹਿੰਸਾ ਲਈ ਜੋ ਵੀ ਦੋਸ਼ੀ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਵਾਈਰਸ ਖਿਲਾਫ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਮਿਲ ਕੇ ਕੰਮ ਕਰਨਗੀਆਂ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …