ਡਾ. ਉਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਕੀਤੀ ਡੱਟਵੀ ਮੱਦਦ
ਅੰਮ੍ਰਿਤਸਰ/ਬਿਊਰੋ ਨਿਊਜ਼
ਦੁਬਈ ‘ਚ ਫਸੇ ਹੋਏ 29 ਭਾਰਤੀ ਨੌਜਵਾਨਾਂ ‘ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਆਪਣੇ ਵਤਨ ਪਰਤੇ। ਇਨ੍ਹਾਂ ਨੌਜਵਾਨਾਂ ਨੂੰ ਖੁਦ ਡਾ.ਐਸ.ਪੀ.ਸਿੰਘ ਓਬਰਾਏ ਹਵਾਈ ਅੱਡਾ ਰਾਜਾਸਾਂਸੀ ਵਿਖੇ ਲੈਣ ਪਹੁੰਚੇ। ਓਬਰਾਏ ਨੇ ਏਅਰਪੋਰਟ ‘ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਹੀ ਕੰਪਨੀ ਮਾਲਕ ਆਪਣੀ ਕੰਪਨੀ ਬੰਦ ਕਰ ਕੇ ਭੱਜ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਨੌਜਵਾਨ ਰੋਟੀ ਦਾ ਖਰਚ ਚੁੱਕਣ ਤੋਂ ਵੀ ਅਸਮਰਥ ਹੋ ਗਏ ਸਨ ਅਤੇ ਫਿਰ ਇਨ੍ਹਾਂ ਨੌਜਵਾਨਾਂ ਦਾ ਖਰਚਾ ਡਾ. ਉਬਰਾਏ ਨੇ ਚੁੱਕਿਆ ਸੀ ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …