ਕਰਤਾਰਪੁਰ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਦੇ ਰਾਗੀਆਂ ਨੂੰ ਕੀਰਤਨ ਕਰਨ ਦੀ ਫਿਰ ਮਿਲੀ ਪ੍ਰਵਾਨਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਕੋਰੀਡੋਰ ਤੱਕ ਮੁਫਤ ਬੱਸ ਚਲਾ ਗਈ ਦਿੱਤੀ। ਜਿਸਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਰ ਦਿੱਤਾ ਗਿਆ। ਇਹ ਬੱਸ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਚਲਾਈ ਗਈ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਫ਼ਤ ਬੱਸ ਸਵੇਰੇ ਅੱਠ ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ ਜੋ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਲਿਜਾਇਆ ਕਰੇਗੀ ਤੇ ਸ਼ਾਮ ਨੂੰ ਇਹ ਬੱਸ ਕਰਤਾਰਪੁਰ ਕਾਰੀਡੋਰ ਤੋਂ ਚੱਲ ਕੇ ਅੰਮ੍ਰਿਤਸਰ ਵਾਪਸ ਪੁੱਜਿਆ ਕਰੇਗੀ। ਜ਼ਿਕਰਯੋਗ ਹੈ ਕਿ ਇਹ ਬੱਸ ਚਲਾਉਣ ਦਾ ਐਲਾਨ ਸ਼੍ਰੋਮਣੀ ਕਮੇਟੀ ਵੱਲੋਂ ਢਾਈ ਮਹੀਨੇ ਪਹਿਲਾਂ ਕੀਤਾ ਗਿਆ ਸੀ।
ਇਸੇ ਦੌਰਾਨ ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ ਭਾਰਤ ਸਮੇਤ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਰਾਗੀਆਂ ਨੂੰ ਕੀਰਤਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਪ੍ਰਬੰਧ ਲਈ ਲਾਂਗਰੀ ਭੇਜਣ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ
ਸਿਰਫ ਇਕ ਹਫ਼ਤਾ ਹੀ ਰਾਗੀ ਭੇਜਣ ਦਾ ਸਿਲਸਿਲਾ ਚੱਲ ਸਕਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …