ਸੁਖਜਿੰਦਰ ਰੰਧਾਵਾ ਤੇ ਮਜੀਠੀਆ ਵਿਚਕਾਰ ਵੀ ਹੋਈ ਜੰਮ ਕੇ ਬਹਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਹੰਗਾਮੇ ਹੁੰਦੇ ਰਹੇ ਅਤੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਨੇ ਕੈਪਟਨ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ। ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਅਕਾਲੀ ਆਗੂ ਬਿਕਰਮ ਮਜੀਠੀਆ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵਿਚਕਾਰ ਜੰਮ ਕੇ ਬਹਿਸ ਹੋਈ। ਰੰਧਾਵਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਕਮਜ਼ੋਰੀ ਸੀ ਕਿ ਪੁਲਿਸ ਨੇ ਮਜੀਠੀਏ ਨੂੰ ਸਲਾਖਾਂ ਪਿੱਛੇ ਨਹੀਂ ਸੁੱਟਿਆ। ਇਸ ਦੇ ਚੱਲਦਿਆਂ ਵਿਧਾਨ ਸਭਾ ‘ਚ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਮੇਰੀ ਗੈਰ ਹਾਜ਼ਰੀ ‘ਚ ਮੇਰੀਆਂ ਗੱਲਾਂ ਕਰਦੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਨੇ ਕਿਸ ਤਰ੍ਹਾਂ ਮਾਫ਼ੀ ਮੰਗੀ ਸੀ। ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਮਨਪ੍ਰੀਤ ਬਾਦਲ ਦੇ ਵਿੱਤ ਮੰਤਰੀ ਹੁੰਦਿਆਂ ਪੰਜਾਬ ਸਿਰ ਕਰਜ਼ਾ ਹੋਰ ਜ਼ਿਆਦਾ ਵਧਿਆ ਹੈ। ਉਧਰ ਦੂਜੇ ਪਾਸੇ ਮਨਪ੍ਰੀਤ ਦਾ ਕਹਿਣਾ ਹੈ ਕਿ ਪੰਜਾਬ ਨੂੰ ਪਟੜੀ ‘ਤੇ ਲਿਆਉਣ ਲਈ ਅਸੀਂ ਮਿਹਨਤ ਕਰਾਂਗੇ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …