1.3 C
Toronto
Tuesday, December 23, 2025
spot_img
Homeਪੰਜਾਬਬੱਸਾਂ 'ਚ ਹੁਣ ਮਹਿਲਾਵਾਂ ਦੀ ਲੱਗੇਗੀ ਅੱਧੀ ਟਿਕਟ

ਬੱਸਾਂ ‘ਚ ਹੁਣ ਮਹਿਲਾਵਾਂ ਦੀ ਲੱਗੇਗੀ ਅੱਧੀ ਟਿਕਟ

ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ‘ਤੇ ਚੱਲਣ ਲੱਗੀ ਕੈਪਟਨ ਅਮਰਿੰਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਬੀਬੀਆਂ ਲਈ ਅੱਜ ਦਾ ਦਿਨ ਅਹਿਮ ਰਿਹਾ, ਕਿਉਂਕਿ ਵਿਧਾਨ ਸਭਾ ‘ਚ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਅੰਦਰ ਬੱਸਾਂ ‘ਚ ਮਹਿਲਾਵਾਂ ਦੀ ਅੱਧੀ ਟਿਕਟ ਲੱਗੇਗੀ। ਸਰਕਾਰ ਵੱਲੋਂ ਮਹਿਲਾਵਾਂ ਦਾ ਅੱਧਾ ਕਿਰਾਇਆ ਮਾਫ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਿੱਲੀ ਮਾਡਲ ਵੱਲ ਵਧਣ ਲੱਗੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਸੂਬੇ ਵਿੱਚ ਵਧ ਰਹੇ ਨਾਜਾਇਜ਼ ਟਰਾਂਸਪੋਰਟ ਮਾਫ਼ੀਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਹੁਣ ਤਿੰਨ ਸਾਲ ਦਾ ਵਕਫ਼ਾ ਲੰਘ ਜਾਣ ਮਗਰੋਂ ਸੂਬਾ ਸਰਕਾਰ ਆਪਣੇ ਇਸੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਸ਼ੁਰੂ ਕਰਦੀ ਜਾਪ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਨੇ ਸਦਨ ਵਿੱਚ ਨਵੀਂ ਟਰਾਂਸਪੋਰਟ ਪਾਲਸੀ ਲੈ ਕੇ ਆਉਣ ਦਾ ਜ਼ਿਕਰ ਕੀਤਾ ਹੈ ਤਾਂ ਜੋ ਗ਼ੈਰ ਕਾਨੁਨੀ ਚੱਲ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਠੱਲ੍ਹ ਪਾਈ ਜਾ ਸਕੇ। ਇਸਦੇ ਨਾਲ ਹੀ ਉਹਨਾਂ ਨੇ ਨਵੇਂ ਪਰਮਿਟ ਜਾਰੀ ਕਰਨ ਦਾ ਵੀ ਜ਼ਿਕਰ ਕੀਤਾ। ਕੈਪਟਨ ਸਰਕਾਰ ਨੇ ਜਨਤਕ ਟਰਾਂਸਪੋਰਟ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ 52 ਸੀਟਾਂ ਵਾਲੀਆਂ ਬੱਸਾਂ ਦੇ 2 ਹਜ਼ਾਰ ਵਾਧੂ ਪਰਮਿਟ ਜਾਰੀ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਦਾ ਕਹਿਣਾ ਸੀ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ 5 ਹਜ਼ਾਰ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕਰਾਂਗੇ, ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਨੂੰ ਬੱਸਾਂ ਵਿੱਚ ਮੁਫ਼ਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ।

RELATED ARTICLES
POPULAR POSTS