ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਹੋਵੇਗੀ ਸਕਰੀਨਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 28 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ। ਇਸੇ ਦੌਰਾਨ ਚੰਡੀਗੜ੍ਹ ਦੇ ਸਿਹਤ ਵਿਭਾਗ ਨੇ ਵੀ ਨੋਟਿਸ ਜਾਰੀ ਕੀਤਾ ਹੈ ਕਿ 15 ਜਨਵਰੀ ਤੋਂ ਬਾਅਦ ਚੀਨ ਤੋਂ ਪਰਤੇ ਹਰ ਨਾਗਰਿਕ ਦੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਕਰਕੇ ਰਾਸ਼ਟਰਪਤੀ ਭਵਨ ਵਿਚ ਇਸ ਵਾਰ ਰਵਾਇਤੀ ਹੋਲੀ ਸਮਾਰੋਹ ਵੀ ਨਹੀਂ ਹੋਵੇਗਾ।
ਇਸ ਦੇ ਚੱਲਦਿਆਂ ਲੋਕਾਂ ਵਿਚ ਇਸ ਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਡਰ ਇਸ ਕਦਰ ਬੈਠ ਗਿਆ ਹੈ ਕਿ ਲੋਕ ਇਕ ਦੂਸਰੇ ਤੋਂ ਦੂਰੀਆਂ ਬਣਾ ਰਹੇ ਹਨ ਅਤੇ ਹੱਥ ਮਿਲਾਉਣ ਤੋਂ ਵੀ ਪਾਸਾ ਵੱਟ ਰਹੇ ਹਨ। ਉਧਰ ਚੀਨ, ਫਰਾਂਸ, ਬ੍ਰਾਜ਼ੀਲ, ਸਪੇਨ, ਜਰਮਨੀ ਅਤੇ ਪੋਲੈਂਡ ਵਿਚ ਸਰਕਾਰਾਂ ਨੇ ਹਦਾਇਤ ਦਿੱਤੀ ਹੈ ਕਿ ਹੱਥ ਮਿਲਾਉਣ ਦਾ ਕੰਮ ਕੁਝ ਸਮੇਂ ਤੱਕ ਛੱਡ ਦਿੱਤਾ ਜਾਵੇ। ਬ੍ਰਾਜ਼ੀਲ ਅਤੇ ਚੀਨ ਦੀਆਂ ਸਰਕਾਰਾਂ ਨੇ ਤਾਂ ਹੈਂਡਸ਼ੇਕ ਦੀ ਬਜਾਏ ਫੁੱਟਸ਼ੇਕ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …