Breaking News
Home / ਭਾਰਤ / ਸੀ.ਏ.ਏ. ਖਿਲਾਫ ਸੰਯੁਕਤ ਰਾਸ਼ਟਰ ਨੇ ਵੀ ਚੁੱਕਿਆ ਝੰਡਾ

ਸੀ.ਏ.ਏ. ਖਿਲਾਫ ਸੰਯੁਕਤ ਰਾਸ਼ਟਰ ਨੇ ਵੀ ਚੁੱਕਿਆ ਝੰਡਾ

ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੀ ਸੁਪਰੀਮ ਕੋਰਟ ਤੱਕ ਪਹੁੰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੁਣ ਸੰਯੁਕਤ ਰਾਸ਼ਟਰ ਨੇ ਵੀ ਝੰਡਾ ਚੁੱਕ ਲਿਆ ਹੈ। ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ ਇਕਾਈ ਨੇ ਸੁਪਰੀਮ ਕੋਰਟ ਨੂੰ ਸੀ.ਏ.ਏ. ਬਾਰੇ ਹੋ ਰਹੀ ਸੁਣਵਾਈ ਦੌਰਾਨ ‘ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨਾਂ, ਨੇਮਾਂ ਤੇ ਮਿਆਰਾਂ’ ਨੂੰ ਵੀ ਧਿਆਨ ‘ਚ ਰੱਖਣ ਦੀ ਬੇਨਤੀ ਕੀਤੀ ਹੈ। ਇਸ ਸਬੰਧੀ ਪਟੀਸ਼ਨ ਹਾਈ ਕਮਿਸ਼ਨਰ ਮਿਸ਼ੇਲ ਬੈਚਲੇਟ ਵੱਲੋਂ ਦਾਇਰ ਕੀਤੀ ਗਈ ਹੈ ਤੇ ਉਹ ਅਦਾਲਤੀ ਮਿੱਤਰ ਵਜੋਂ ਕੇਸ ਨਾਲ ਜੁੜਨਾ ਚਾਹੁੰਦੇ ਹਨ। ਹਾਈ ਕਮਿਸ਼ਨਰ ਨੇ ਸੀ.ਏ.ਏ. ਵਿਚੋਂ ਮੁਸਲਮਾਨਾਂ ਸਣੇ ਹੋਰਨਾਂ ਫਿਰਕਿਆਂ ਨੂੰ ਬਾਹਰ ਰੱਖਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਇਸ ਤੋਂ ਪਹਿਲਾਂ ਬਰਾਬਰ ਹੱਕ ਦੇਣ ਤੇ ਸਾਰਿਆਂ ਲਈ ਬਰਾਬਰ ਕਾਨੂੰਨ ਲਾਗੂ ਕਰਨ ਦੇ ਮਾਮਲੇ ‘ਚ ਦੁਨੀਆ ਲਈ ਮਿਸਾਲ ਰਿਹਾ ਹੈ।

Check Also

ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਮੈਡੀਸਿਨ 2024 ਦਾ ਨੋਬਲ ਪੁਰਸਕਾਰ

ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ ਸਟਾਕਹੋਮ/ਬਿਊਰੋ ਨਿਊਜ਼ …