23 C
Toronto
Saturday, September 5, 2026
spot_img
Homeਭਾਰਤਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾਰਾਹੁਲ ਨੇ ਕਿਹਾ – ਹਿੰਸਾ ਨਾਲ ਦੁਨੀਆ ‘ਚ ਭਾਰਤ ਦੀ ਸਾਖ ਨੂੰ ਪਹੁੰਚੀ ਠੇਸ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂਆਂ ਨੇ ਅੱਜ ਦਿੱਲੀ ਵਿਚ ਹਿੱਸਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਰਾਹੁਲ ਗਾਂਧੀ ਵੀ ਕਾਂਗਰਸੀ ਆਗੂਆਂ ਦੇ ਨਾਲ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਹੋਈ ਫਿਰਕੂ ਹਿੰਸਾ ਨਾਲ ਦੁਨੀਆ ਭਰ ਵਿਚ ਭਾਰਤ ਦੀ ਸ਼ਾਖ ਨੂੰ ਠੇਸ ਪਹੁੰਚੀ ਹੈ। ਕਾਂਗਰਸੀ ਆਗੂਆਂ ਨੇ ਬਰਿਜਪੁਰੀ ਖੇਤਰ ਵਿਚ ਉਸ ਸਕੂਲ ਦਾ ਦੌਰਾ ਵੀ ਕੀਤਾ ਸੀ, ਜਿਸ ਨੂੰ ਹਿੰਸਾ ਦੌਰਾਨ ਸਾੜ ਦਿੱਤਾ ਗਿਆ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਅਜਿਹੀ ਹਿੰਸਾ ਨੇ ਹਿੰਦੁਸਤਾਨ ਅਤੇ ਭਾਰਤ ਮਾਤਾ ਨੂੰ ਨੁਕਸਾਨ ਪਹੁੰਚਾਇਆ ਹੈ। ਜ਼ਿਕਰਯੋਗ ਹੈ ਕਿ ਇਸ ਫਿਰਕੂ ਹਿੰਸਾ ਕਾਰਨ 47 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋਏ ਸਨ। ਦਿੱਲੀ ਹਿੰਸਾ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਵੀ ਹੰਗਾਮਾ ਹੋਇਆ।

RELATED ARTICLES
POPULAR POSTS