Breaking News
Home / ਪੰਜਾਬ / ਸੰਗਰੂਰ ‘ਚ ਕਰਜ਼ਈ ਕਿਸਾਨ ਪਿਆ ਖੁਦਕੁਸ਼ੀ ਦੇ ਰਾਹ

ਸੰਗਰੂਰ ‘ਚ ਕਰਜ਼ਈ ਕਿਸਾਨ ਪਿਆ ਖੁਦਕੁਸ਼ੀ ਦੇ ਰਾਹ

ਮ੍ਰਿਤਕ ਭੋਲਾ ਸਿੰਘ ਸਿਰ ਸੀ 18 ਲੱਖ ਰੁਪਏ ਦਾ ਕਰਜ਼ਾ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਵਾੜ ਕਲਾਂ ਦੇ ਇਕ ਕਰਜਈ ਕਿਸਾਨ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਭੋਲਾ ਸਿੰਘ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ 18 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ। ਇਸ ਕਰਕੇ ਹੀ ਭੋਲਾ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਇਹ ਵੀ ਦੱਸਿਆ ਗਿਆ ਕਿ ਭੋਲਾ ਸਿੰਘ ਨੇ ਆਪਣੀ ਬੇਟੀ ਨੂੰ ਆਈਲੈਟਸ ਕਰਵਾਈ ਅਤੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ। ਭੋਲਾ ਸਿੰਘ ਕਰਜ਼ੇ ਦੀ ਪੰਡ ਦੇਖ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਉਸ ਨੇ ਖੁਦਕੁਸ਼ੀ ਦਾ ਰਾਹ ਚੁਣ ਲਿਆ। ਕਿਸਾਨ ਯੂਨੀਅਨ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

Check Also

ਕਿਸਾਨਾਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ

ਕਿਹਾ – ਖੇਤੀਬਾੜੀ ਪੰਜਾਬ ਦੀ ਆਤਮਾ ਹੈ ਤੇ ਇਸ ਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ …