ਅਕਾਲੀ ਵਿਧਾਇਕ ਟੀਨੂੰ ਦੀ ਕਾਂਗਰਸੀ ਵਿਧਾਇਕਾਂ ਨਾਲ ਬਹਿਸਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਇਜਲਾਸ ਦਾ ਅੱਜ ਆਖਰੀ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਇਸਦੇ ਚੱਲਦਿਆਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ। ਪਰਗਟ ਸਿੰਘ ਨੇ ਨਿੱਜੀ ਥਰਮਲ ਪਲਾਂਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕਦੇ ਅਫਸਰਾਂ ਦੀ ਕਮੇਟੀ ਬਣਾ ਦਿੱਤੀ ਜਾਂਦੀ ਹੈ ਅਤੇ ਕਦੇ ਵਾਈਟ ਪੇਪਰ ਜਾਰੀ ਕਰਨ ਦੀ ਗੱਲ ਕਹਿ ਦਿੱਤੀ ਜਾਂਦੀ ਹੈ। ਪਰ ਹੁੰਦਾ ਕੁਝ ਵੀ ਨਹੀਂ। ਪਰਗਟ ਸਿੰਘ ਨੇ ਕਿਹਾ ਕਿ ਇਸੇ ਕਰਕੇ ਜਨਤਾ ਵਿਚ ਲੀਡਰਾਂ ਦੀ ਕੋਈ ਵੁੱਕਤ ਨਹੀਂ ਰਹੀ।
ਇਸ ਤੋਂ ਇਲਾਵਾ ਸਦਨ ਵਿਚ ਅਕਾਲੀ ਵਿਧਾਇਕ ਪਵਨ ਟੀਨੂੰ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਸਪੀਕਰ ਵਲੋਂ ਰੋਕਣ ਦੇ ਬਾਵਜੂਦ ਵੀ ਟੀਨੂੰ ਨਹੀਂ ਰੁਕੇ। ਇਸ ਤੋਂ ਬਾਅਦ ਟੀਨੂੰ ਨੇ ਮਨਪ੍ਰੀਤ ਦੀ ਕੁਰਸੀ ਦੇ ਸਾਹਮਣੇ ਖੜ੍ਹ ਕੇ ਨਾਅਰੇਬਾਜ਼ੀ, ਜਿਸ ਤੋਂ ਬਾਅਦ ਨੌਬਤ ਹੱਥੋਪਾਈ ਤੱਕ ਵੀ ਪਹੁੰਚ ਗਈ। ਮਾਮਲਾ ਗਰਮਾਉਂਦਾ ਦੇਖ ਕੇ ਸਪੀਕਰ ਨੂੰ ਸਦਨ ਦੀ ਕਾਰਵਾਈ ਵੀ ਕੁਝ ਸਮੇਂ ਲਈ ਮੁਲਤਵੀ ਕਰਨੀ ਪਈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …