ਬਜਟ ਵਿਚ ਵੀ ਸੀ 2022 ਦੀਆਂ ਚੋਣਾਂ ਦੀ ਝਲਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਕਈ ਤਰ੍ਹਾਂ ਦੇ ਮੁੱਦੇ ਉਭਾਰ ਕੇ ਅੱਜ ਸਮਾਪਤ ਹੋ ਗਿਆ। ਸੈਸ਼ਨ ਦੌਰਾਨ ਜਿੱਥੇ ਸੱਤਾਧਾਰੀ ਪੱਖ ਵੱਲੋਂ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਦੀ ਸਹੂਲਤ, ਮੁਲਾਜ਼ਮਾਂ ਲਈ 6 ਫ਼ੀਸਦੀ ਡੀ. ਏ. ਲਾਗੂ ਕਰਨ ਅਤੇ ਪੇ ਕਮਿਸ਼ਨ ਨੂੰ ਇੱਕ ਸਾਲ ਦੇ ਅੰਦਰ ਅੰਦਰ ਲਾਗੂ ਕਰਨ ਦਾ ਐਲਾਨ ਕਰਕੇ ਲੋਕ ਪੱਖੀ ਸਰਕਾਰ ਹੋਣ ਦਾ ਪ੍ਰਭਾਵ ਦਿੱਤਾ। ਦੂਜੇ ਪਾਸੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਮਹਿੰਗੀ ਬਿਜਲੀ ਅਤੇ ਬੇਰੁਜ਼ਗਾਰੀ ਨੂੰ ਅਹਿਮ ਮੁੱਦਾ ਬਣਾਇਆ। ਅਕਾਲੀ ਦਲ ਅਤੇ ਭਾਜਪਾ ਦੇ ਵਿਧਾਇਕਾਂ ਨੇ ਇਹ ਗੱਲ ਉਭਾਰੀ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪਿਛਲੇ ਦੋ ਤਿੰਨ ਸਾਲਾਂ ਤੋਂ ਨਹੀਂ ਮਿਲ ਰਹੀ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਬੁਰਾ ਅਸਰ ਪੈ ਰਿਹਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਦੇਖਣ ਤੋਂ ਬਾਅਦ ਇਹ ਗੱਲ ਸਾਫ਼ ਝਲਕਦੀ ਹੈ ਕਿ ਇਹ ਬਜਟ ਪੰਜਾਬ ਵਿਧਾਨ ਸਭਾ ਦੀਆਂ 2022 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤਾ ਗਿਆ ਹੈ। ਇਸੇ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਰਕਾਰ ਨੂੰ ਘੇਰਿਆ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …