ਸਿਰਸਾ, ਸਰਨਾ, ਜੀਕੇ ਤੇ ਹਿਤ ਵੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮਸੂੇਵਾਲਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿਚ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੁਸੇਵਾਲਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗ ਲਈ। ਸਿੱਧੂ ਮੂਸੇਵਾਲਾ ਨੇ ਆਪਣੇ ਇਕ ਗੀਤ ਵਿਚ ਮਾਈ ਭਾਗੋ ਦਾ ਜ਼ਿਕਰ ਕੀਤਾ ਸੀ ਜਿਸ ਮਗਰੋਂ ਵੱਡਾ ਵਿਵਾਦ ਹੋ ਗਿਆ ਸੀ। ਮੁਆਫੀ ਮੰਗਣ ਮਗਰੋਂ ਸਿੱਧੂ ਮੁਸੇਵਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਜੋ ਵੀ ਸਜ਼ਾ ਲਗਾਈ ਜਾਵੇਗੀ, ਉਹ ਉਸ ਦੀ ਜ਼ਰੂਰ ਪਾਲਣਾ ਕਰੇਗਾ।
ਇਸੇ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ. ਅਤੇ ਅਵਤਾਰ ਸਿੰਘ ਹਿੱਤ ਵੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ। ਧਿਆਨ ਰਹੇ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀਨਗਰ ਨਵੀਂ ਦਿੱਲੀ ‘ਚ ਕਥਿਤ ਬੇਨਿਯਮੀਆਂ, ਮਾਲਕੀ ਅਤੇ ਵਿੱਤੀ ਗੜਬੜੀਆਂ ਦੇ ਸਬੰਧ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਇਨ੍ਹਾਂ ਚਾਰਾਂ ਆਗੂਆਂ ਨੂੰ ਤਲਬ ਕੀਤਾ ਸੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …