Breaking News
Home / ਪੰਜਾਬ / ਭਗਵੰਤ ਮਾਨ ਨੇ ਪੰਜਾਬ ‘ਚ ਕੀਤਾ ਜਿੱਤ ਦਾ ਦਾਅਵਾ

ਭਗਵੰਤ ਮਾਨ ਨੇ ਪੰਜਾਬ ‘ਚ ਕੀਤਾ ਜਿੱਤ ਦਾ ਦਾਅਵਾ

ਅਰੂਸਾ ਆਲਮ ‘ਤੇ ਵੀ ਟਿੱਪਣੀ ਕਰਨੋਂ ਨਹੀਂ ਰੁਕੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਤੋਂ ਜੇਤੂ ‘ਆਪ’ ਵਿਧਾਇਕ ਜਰਨੈਲ ਸਿੰਘ ਵੀ ਸਨ। ਉਨ੍ਹਾਂ ਨੇ ਦਿੱਲੀ ਦੇ ਨਾਲ-ਨਾਲ ਪੰਜਾਬ ‘ਚ ਵੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ। ਭਗਵੰਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਖਾਸ ਦੋਸਤ ਪਾਕਿਸਤਾਨੀ ਨਾਗਰਿਕ ਅਰੂਸਾ ਬਾਰੇ ਸਵਾਲ ਦੇ ਜਵਾਬ ‘ਚ ਕਿਹਾ ਕਿ ਮੈਂ ਕੈਪਟਨ ਦੀ ਨਿੱਜੀ ਜ਼ਿੰਦਗੀ ਬਾਰੇ ਟਿੱਪਣੀ ਨਹੀਂ ਕਰ ਰਿਹਾ ਪਰ ਇੱਕ ਪਾਕਿਸਤਾਨੀ ਨਾਗਰਿਕ ਸਰਕਾਰੀ ਘਰ ‘ਚ ਕਿਵੇਂ ਰਹਿ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਕਿ ਤੋਂ ਆਏ ਨਾਗਰਿਕਾਂ ਨੂੰ ਸ਼ਹਿਰਾਂ ਦਾ ਵੀਜ਼ਾ ਮਿਲਦਾ ਹੈ ਪਰ ਕੈਪਟਨ ਉਨ੍ਹਾਂ ਨੂੰ ਕਦੇ ਦਿੱਲੀ, ਕਦੇ ਸ਼ਿਮਲਾ ਲੈ ਕੇ ਜਾਂਦੇ ਹਨ ਜੋ ਸੁਰੱਖਿਆ ਦਾ ਮੁੱਦਾ ਹੈ।
ਇਸੇ ਦੌਰਾਨ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਖਟਕੜ ਕਲਾਂ ਵਿਚ ਸ਼ਹੀਦਾਂ ਨੂੰ ਸਿਜਦਾ ਵੀ ਕੀਤਾ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਨੂੰ ਪੰਜਾਬ ਵਿਚ ‘ਆਪ’ ਦਾ ਇੰਚਾਰਜ ਬਣਾਇਆ ਗਿਆ ਹੈ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …