ਬਾਜਵਾ ਨੇ ਚਿੱਠੀ ਲਿਖ ਕੇ ਕੈਪਟਨ ਨੂੰ ਬਣਾਇਆ ਨਿਸ਼ਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਪਿਛਲੇ ਲੰਬੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਹੁਣ ਇੱਕ ਵਾਰ ਫੇਰ ਬਾਜਵਾ ਨੇ ਕੈਪਟਨ ‘ਤੇ ਚਿੱਠੀ ਲਿਖ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ‘ਚ ਨਸ਼ਾ ਰੋਕਣ ਲਈ ਜੋ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ, ਉਸ ਵੱਲੋਂ ਜੋ ਅਦਾਲਤ ਨੂੰ ਸੀਲਬੰਦ ਲਿਫਾਫੇ ‘ਚ ਨਾਂ ਦਿੱਤੇ ਗਏ ਹਨ, ਉਨ੍ਹਾਂ ਨੂੰ ਜਨਤਕ ਕਿਉਂ ਨਹੀਂ ਕੀਤਾ ਗਿਆ। ਬਾਜਵਾ ਨੇ ਕਿਹਾ ਇਸ ਸੀਲਬੰਦ ਲਿਫਾਫੇ ਨੂੰ ਤੁਰੰਤ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇ ਤਾਂ ਜੋ ਦੇਸ਼ ਦੀ ਜਨਤਾ ਨੂੰ ਪਤਾ ਲੱਗ ਸਕੇ ਕਿ ਆਖਰ ਸੂਬੇ ‘ਚ ਨਸ਼ਾ ਕੌਣ ਫੈਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤਕ ਕਾਰਵਾਈ ਛੋਟੀਆਂ ਮੱਛੀਆਂ ‘ਤੇ ਕੀਤੀ ਹੈ ਜਦੋਂਕਿ ਵੱਡੇ ਮਗਰਮੱਛ ਅਜੇ ਬਚੇ ਹੋਏ ਹਨ। ਬਾਜਵਾ ਨੇ ਕਿਹਾ ਕਿ ਮੈਂ ਕਾਨੂੰਨ ਮੰਤਰੀ ਨੂੰ ਚਿੱਠੀ ਲਿਖੀ ਹੈ ਅਤੇ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਤਰ੍ਹਾਂ ਦੀ ਚਿੱਠੀ ਲਿਖ ਕੇ ਜਗਾਇਆ ਜਾਵੇਗਾ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …