ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਭੇਜੇ ਭਾਰਤ
ਰਾਜਾਸਾਂਸੀ/ਬਿਊਰੋ ਨਿਊਜ਼
ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦਾ ਨਾਮ ਲੋਕ ਭਲਾਈ ਦੇ ਕੰਮਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੁਬਈ ‘ਚ ਫਸੇ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ ‘ਤੇ ਵਾਪਸ ਭੇਜਣ ਦਾ ਬੀੜਾ ਚੁੱਕਿਆ ਸੀ ਅਤੇ ਉਨ੍ਹਾਂ ਬਾਕੀ ਰਹਿੰਦੇ 5 ਨੌਜਵਾਨ ਵੀ ਦੁਬਈ ਤੋਂ ਵਾਪਸ ਵਤਨ ਭੇਜ ਕੇ ਆਪਣੇ ਕਹੇ ਬੋਲ ਪੁਗਾ ਦਿੱਤੇ ਹਨ। ਦੁਬਈ ਤੋਂ ਰਾਜਾਸਾਂਸੀ ਹਵਾਈ ਅੱਡੇ ਪੁੱਜੇ ਨੌਜਵਾਨਾਂ ਨੇ ਨਮ ਅੱਖਾਂ ਨਾਲ ਕਿਹਾ ਕਿ ਜੇਕਰ ਡਾ.ਐੱਸ.ਪੀ.ਸਿੰਘ ਓਬਰਾਏ ਇਸ ਔਖੇ ਸਮੇਂ ‘ਚ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਉਹ ਕਦੇ ਵੀ ਵਾਪਸ ਆਪਣੇ ਮਾਪਿਆਂ ਕੋਲ ਨਹੀਂ ਆ ਸਕਦੇ ਸਨ। ਇਸ ਤੋਂ ਪਹਿਲਾਂ ਡਾ. ਉਬਰਾਏ 24 ਨੌਜਵਾਨਾਂ ਨੂੰ ਭਾਰਤ ਭੇਜ ਚੁੱਕੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …