ਸਿੱਖ ਸੰਗਤਾਂ ਨੂੰ ਕੀਤਾ ਗਿਆ ਸਨਮਾਨਿਤ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖ ਸੰਗਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਹੋ ਗਈ ਹੈ। ਇੰਡੀਗੋ ਏਅਰਲਾਈਨਜ਼ ਦਾ ਇਕ ਜਹਾਜ਼ ਅੱਜ ਸਵੇਰੇ ਛੇ ਵਜੇ ਚੰਡੀਗੜ੍ਹ ਤੋਂ ਚੱਲ ਕੇ ਸਾਢੇ ਸੱਤ ਵਜੇ ਪਟਨਾ ਸਾਹਿਬ ਪਹੁੰਚਿਆ। ਚੰਡੀਗੜ੍ਹ ਵਿਖੇ ਜਹਾਜ਼ ਨੂੰ ਰਵਾਨਾ ਕਰਨ ਸਮੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਸੰਗਤਾਂ ਦੇ ਨਾਲ ਪਟਨਾ ਸਾਹਿਬ ਪਹੁੰਚੇ। ਸੰਗਤਾਂ ਵਿਚ ਇਸ ਉਡਾਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਦੀ ਖ਼ੁਸ਼ੀ ‘ਚ ਹਵਾਈ ਅੱਡਾ ਪਟਨਾ ਸਾਹਿਬ ਵਿਖੇ ਲੱਡੂ ਵੰਡੇ ਗਏ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …