ਸਰਕਾਰੀ ਦਫ਼ਤਰਾਂ ‘ਚ ਬਾਈਓਮੀਟ੍ਰਿਕ ਹਾਜ਼ਰੀ ਅਗਲੇ ਹੁਕਮਾਂ ਤੱਕ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੀ ਦਹਿਸ਼ਤ ਹੁਣ ਪੰਜਾਬ ਅਤੇ ਚੰਡੀਗੜ੍ਹ ਤੱਕ ਵੀ ਪਹੁੰਚ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ। ਪੀ.ਜੀ.ਆਈ. ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਸ਼ੱਕੀ ਮਰੀਜ਼ ਦਾਖਲ ਹੋਏ ਹਨ, ਜਿਨ੍ਹਾਂ ਦੇ ਸੈਂਪਲ ਏਮਜ਼ ਨਵੀਂ ਦਿੱਲੀ ‘ਚ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ‘ਚੋਂ 2 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੁਲਿਸ ਵਿਭਾਗ ਨੇ ਵੀ ਸੁਰੱਖਿਆ ਲਈ ਕਦਮ ਚੁੱਕਦਿਆਂ ਆਪਣੇ ਮੁਲਾਜ਼ਮਾਂ ਨੂੰ ਮਾਸਕ ਵੰਡੇ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਇਹਤਿਆਤ ਵਰਤਦੇ ਹੋਏ ਬਾਈਓਮੀਟ੍ਰਿਕ ਮਸ਼ੀਨਾਂ ਰਾਹੀ ਹਾਜ਼ਰੀ ਅਗਲੇ ਹੁਕਮਾਂ ਤੱਕ ਬੰਦ ਕਰਨ ਲਈ ਕਿਹਾ ਹੈ। ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਹਿਲਾਂ ਤੋਂ ਚੱਲ ਰਹੀ ਪ੍ਰਥਾ ਅਨੁਸਾਰ ਆਪਣੀ ਹਾਜ਼ਰੀ ਮੈਨੂਅਲ ਹਾਜ਼ਰੀ ਰਜਿਸਟਰ ਵਿਚ ਲਗਾਉਣ ਲਈ ਕਿਹਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …