ਪ੍ਰਧਾਨ ਮੰਤਰੀ ਮੋਦੀ ਨੇ ਬੈਲਜ਼ੀਅਮ ਦਾ ਦੌਰਾ ਕੀਤਾ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੇ ਵਧਣ ਕਰਕੇ ਭਾਰਤ ਵਿਚ ਵੀ ਚਿੰਤਾ ਵਧਦੀ ਜਾ ਰਹੀ ਹੈ। ਇਸਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਆਪਣੇ ਸਾਰੇ ਦਫਤਰਾਂ ਵਿਚ ਬਾਇਓ ਮੀਟਰਿਕ ਹਾਜ਼ਰੀ ‘ਤੇ ਰੋਕ ਲਗਾ ਦਿੱਤੀ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਸ ਦੇ ਚੱਲਦਿਆਂ ਦਿੱਲੀ ਦੇ ਪ੍ਰਾਇਮਰੀ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਹਨ। ਇਹ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆਂ ਨੇ ਦਿੱਤੀ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਲਜ਼ੀਅਮ ਦਾ ਦੌਰਾ ਵੀ ਰੱਦ ਕਰ ਦਿੱਤਾ। ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਸੰਸਦ ਵਿਚ ਬਿਆਨ ਵੀ ਦਿੱਤਾ। ਉਨ੍ਹਾਂ ਰਾਜ ਸਭਾ ਵਿਚ ਕਿਹਾ ਕਿ ਕੋਰੋਨਾ ਵਾਇਰਸ ਦੇ 30 ਸ਼ੱਕੀ ਮਰੀਜ਼ਾਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ‘ਤੇ ਨਿਗ੍ਹਾ ਰੱਖਣ ਲਈ ਮੰਤਰੀਆਂ ਦੀ ਕਮੇਟੀ ਵੀ ਬਣਾਈ ਗਈ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …