ਫੈਸਲੇ ਬਾਰੇ ਸੋਨੀਆ ਗਾਂਧੀ ਤੇ ਰਾਹੁਲ ਨੂੰ ਵੀ ਦੱਸਣ ਦਾ ਦਾਅਵਾ
ਚੰਡੀਗੜ੍ਹ :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਕਾਂਗਰਸ ਛੱਡਣ ਤੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਪਾਰਟੀ ਛੱਡਣ ਦੇ ਫੈਸਲੇ ਬਾਰੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਜਾਣੂ ਕਰਵਾ ਦਿੱਤਾ ਸੀ। ਪਹਿਲੀ ਵਾਰ ਆਨ ਰਿਕਾਰਡ ਇਹ ਗੱਲ ਕਬੂਲਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਉਹ ਰਾਜ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਤੋਂ ਖ਼ੁਸ਼ ਨਹੀਂ ਸਨ ਅਤੇ ਉਹ ਉੱਚ ਪੱਧਰ ‘ਤੇ ਤਬਦੀਲੀ ਦੇ ਇੱਛੁਕ ਸਨ। ਉਨ੍ਹਾਂ ਕਿਹਾ ਕਿ ਪਾਰਟੀ ਛੱਡਣ ਦੇ ਫੈਸਲੇ ‘ਤੇ ਰਾਹੁਲ ਗਾਂਧੀ ਨੇ ਟਿੱਪਣੀ ਕੀਤੀ ਸੀ ਕਿ ਇਹ ਫੈਸਲਾ ਦੋਵਾਂ ਪਾਰਟੀਆਂ ਤੇ ਉਨ੍ਹਾਂ ਲਈ ਘਾਟੇ ਵਾਲਾ ਹੋਵੇਗਾ। ਇਸ ਉਤੇ ਉਨ੍ਹਾਂ ਰਾਹੁਲ ਗਾਂਧੀ ਨੂੰ ਨਿਸੰਗ ਕਹਿ ਦਿੱਤਾ ਸੀ ਕਿ ਜੋ ਹੁੰਦਾ ਹੈ, ਹੋ ਲੈਣ ਦਿਓ ਪਰ ਉਹ ਮੌਜੂਦਾ ਢਾਂਚੇ ਨਾਲ ਕੰਮ ਨਹੀਂ ਕਰ ਸਕਦੇ। ਕੈਪਟਨ ਦੇ ਪਾਰਟੀ ਛੱਡਣ ਬਾਰੇ ਜਦੋਂ ਕਾਂਗਰਸ ਹਾਈ ਕਮਾਂਡ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਬਾਅਦ ਵਿੱਚ ਪੀਪੀਸੀਸੀ ਪ੍ਰਧਾਨ ਦੇ ਅਹੁਦੇ ਤੋਂ ਪ੍ਰਤਾਪ ਸਿੰਘ ਬਾਜਵਾ ਨੂੰ ਹਟਾ ਕੇ ਕੈਪਟਨ ਨੂੰ ਬਿਠਾ ਦਿੱਤਾ ਗਿਆ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …