ਅੰਮ੍ਰਿਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਭਾਰਤ ਸਮੇਤ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਰਾਗੀਆਂ ਨੂੰ ਕੀਰਤਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਪ੍ਰਬੰਧ ਲਈ ਲਾਂਗਰੀ ਭੇਜਣ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਭਾਰਤ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਂਦੇ ਰਾਗੀ ਜਥਿਆਂ ਨੂੰ ਗੁਰਦੁਆਰਾ ਕਰਤਾਰਪੁਰ (ਪਾਕਿਸਤਾਨ) ਵਿਖੇ ਗੁਰਬਾਣੀ ਦਾ ਕੀਰਤਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੇ ਕਿਸੇ ਵੀ ਮੁਲਕ ਵਿੱਚੋਂ ਆਉਣ ਵਾਲੇ ਰਾਗੀਆਂ ਨੂੰ ਗੁਰਬਾਣੀ ਦਾ ਕੀਰਤਨ ਕਰਨ ਦੀ ਆਗਿਆ ਦਿੱਤੀ ਜਾਵੇਗੀ। ਇਹ ਰਾਗੀ ਨਿਰਧਾਰਤ ਸਮੇਂ ਲਈ ਗੁਰਬਾਣੀ ਦਾ ਕੀਰਤਨ ਕਰ ਸਕਣਗੇ। ਇਨ੍ਹਾਂ ਰਾਗੀਆਂ ਨੂੰ ਆਮ ਸ਼ਰਧਾਲੂਆਂ ਵਾਂਗ ਸਵੇਰੇ ਆ ਕੇ ਸ਼ਾਮ ਨੂੰ ਪਰਤਣਾ ਪਵੇਗਾ। ਉਨ੍ਹਾਂ ਆਖਿਆ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਿਚਾਲੇ ਹੋਏ ਸਮਝੌਤੇ ਮੁਤਾਬਕ ਸ਼ਰਧਾਲੂ ਸਵੇਰੇ ਮੱਥਾ ਟੇਕਣ ਲਈ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਪੁੱਜਣਗੇ ਅਤੇ ਸ਼ਾਮ ਨੂੰ ਲਾਂਘੇ ਰਾਹੀਂ ਵਾਪਸ ਪਰਤ ਜਾਣਗੇ।
ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਕੌਰੀਡੋਰ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਬੱਸ ਨੂੰ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰਵਾਨਾ ਕੀਤਾ ਗਿਆ। ਇਹ ਬੱਸ ਸੇਵਾ ਗੁਰਦੁਆਰਾ ਸਾਰਾਗੜ੍ਹੀ ਤੋਂ ਸ਼ੁਰੂ ਕੀਤੀ ਗਈ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …