ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰੀ ਖੇਤਰ ਦੇ 10 ਬੈਂਕਾਂ ਦਾ ਰਲੇਵਾਂ ਕਰਕੇ ਇਨ੍ਹਾਂ ਨੂੰ ਚਾਰ ਬੈਂਕਾਂ ਵਿੱਚ ਤਬਦੀਲ ਕਰਨ ਦੀ ਮਸ਼ਕ ਜਾਰੀ ਹੈ ਤੇ ਰਲੇਵਾਂ ਪਹਿਲੀ ਅਪਰੈਲ 2020 ਤੋਂ ਅਮਲ ਵਿੱਚ ਆ ਜਾਵੇਗਾ। ਓਬੀਸੀ ਤੇ ਯੂਨਾਈਟਿਡ ਬੈਂਕ ਦਾ ਪੰਜਾਬ ਨੈਸ਼ਨਲ ਬੈਂਕ ਅਤੇ ਸਿੰਡੀਕੇਟ ਬੈਂਕ ਦਾ ਕੈਨਰਾ ਬੈਂਕ ਵਿੱਚ, ਆਂਧਰਾ ਬੈਂਕ ਤੇ ਕਾਰਪੋਰੇਸ਼ਨ ਬੈਂਕ ਦਾ ਯੂਨੀਅਨ ਬੈਂਕ ਆਫ਼ ਇੰਡੀਆ ‘ਚ ਅਤੇ ਅਲਾਹਾਬਾਦ ਬੈਂਕ ਦਾ ਇੰਡੀਅਨ ਬੈਂਕ ਵਿੱਚ ਰਲੇਵਾਂ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਰਲੇਵੇਂ ਸਬੰਧੀ ਅਮਲ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਸਰਕਾਰ ਸਬੰਧਤ ਬੈਂਕਾਂ ਦੇ ਨਿਯਮਤ ਸੰਪਰਕ ਵਿੱਚ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …