ਬਰੈਂਪਟਨ/ਹਰਜੀਤ ਬੇਦੀ : ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਲੋਕ ਚੇਤਨਾ ਅਤੇ ਵਿਗਿਆਨਕ ਸੋਚ ਪੈਦਾ ਕਰਨ ਹਿਤ ਪਿਛਲੇ ਕਈ ਸਾਲਾਂ ਤੋਂ ਨਾਟਕ ਮੇਲੇ, ਰੱਨ ਐਂਡ ਵਾਅਕ ਫਾਰ ਐਜੂਕੇਸ਼ਨ, ਸੈਮੀਨਾਰ ਅਤੇ ਹੋਰ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਲੜੀ ਵਿੱਚ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀ ਸ਼ਹੀਦਾਂ ਦੀ ਯਾਦ ਵਿੱਚ 29 ਮਾਰਚ 2020 ਦਿਨ ਐਤਵਾਰ ਸਵੇਰੇ 10:00 ਵਜੇ ਫਰੈਡਰਿਕ ਬੈਂਟਨ ਇੰਟਰਨੈਸ਼ਨਲ ਸਕੂਲ ਵਿੱਚ ਬੱਚਿਆਂ ਦੇ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਸਕੂਲ ਏਅਰਪੋਰਟ ਰੋਡ ਅਤੇ ਕੂਈਨ ਸਟਰੀਟ ਦੇ ਇੰਟਰਸੈਕਸ਼ਨ ਨੇੜੇ 30, ਕਵੈਂਟਰੀ ਰੋਡ ਬਰੈਂਪਟਨ ਵਿੱਚ ਸਥਿਤ ਹੈ। ਹੋਰ ਜਾਣਕਾਰੀ ਲਈ ਬਲਦੇਵ ਰਹਿਪਾ 416-881-7202 ਜਾਂ ਨਿਰਮਲ ਸੰਧੂ 416-835-3450 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …