ਸਰਹੱਦ ਦੇ ਨੇੜੇ ਪਾਕਿਸਤਾਨ ‘ਚ ਅੱਤਵਾਦੀਆਂ ਦੇ ਚਾਰ ਟ੍ਰੇਨਿੰਗ ਕੈਂਪਾਂ ਦਾ ਪਤਾ ਲੱਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਨਾਲ ਲੱਗਦੀ ਸਰਹੱਦ ‘ਤੇ ਪਾਕਿਸਤਾਨ ਵਿਚ ਅੱਤਵਾਦੀਆਂ ਦੇ ਚਾਰ ਟ੍ਰੇਨਿੰਗ ਕੈਂਪਾਂ ਦਾ ਪਤਾ ਲੱਗਾ ਹੈ। ਸੂਤਰਾਂ ਅਨੁਸਾਰ ਕੇਂਦਰੀ ਖੁਫੀਆ ਏਜੰਸੀਆਂ ਨੂੰ ਅੱਤਵਾਦੀਆਂ ਦੇ ਇਨ੍ਹਾਂ ਟ੍ਰੇਨਿੰਗ ਕੈਂਪਾਂ ਦੇ ਬਾਰੇ ਵਿਚ ਜਾਣਕਾਰੀ ਮਿਲੀ ਹੈ। ਇਸ ਸਬੰਧ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਿਛਲੇ ਦੋ ਦਿਨਾਂ ਦੇ ਅੰਦਰ ਪੰਜਾਬ ਦੀ ਸਰਹੱਦ ਨੇੜੇ ਇਨ੍ਹਾਂ ਅੱਤਵਾਦੀ ਕੈਂਪਾਂ ਦੇ ਬਾਰੇ ਵਿਚ ਜਾਣਕਾਰੀ ਮਿਲੀ ਹੈ। ਇਨ੍ਹਾਂ ਕੈਂਪਾਂ ਵਿਚ ਲਸ਼ਕਰ ਏ ਤੋਇਬਾ ਅਤੇ ਜੈਸ਼ ਏ ਮੁਹੰਮਦ ਦੇ ਅੱਤਵਾਦੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਅੱਤਵਾਦੀਆਂ ਨੂੰ ਟ੍ਰੇਨਿੰਗ ਦੇਣ ਵਿਚ ਪਾਕਿਸਤਾਨੀ ਸੈਨਾ ਦੀ ਮੱਦਦ ਲਈ ਜਾ ਰਹੀ ਹੈ। ਪਾਕਿ ਰੇਂਜਰਜ਼ ਅਤੇ ਆਈਐਸਆਈ ਇਨ੍ਹਾਂ ਅੱਤਵਾਦੀਆਂ ਨੂੰ ਹਮਲੇ ਦੇ ਗੁਰ ਸਿਖਾ ਰਹੇ ਹਨ। ਇਹ ਕੈਂਪ ਇਕ ਜਗ੍ਹਾ ਤੋਂ ਦੂਸਰੀ ਜਗ੍ਹਾ ‘ਤੇ ਬਦਲ ਦਿੱਤੇ ਜਾਂਦੇ ਹਨ। ਜਾਣਕਾਰੀ ਮਿਲੀ ਹੈ ਕਿ ਅੱਤਵਾਦੀਆਂ ਦੀ ਘੁਸਪੈਠ ਕਰਾ ਕੇ ਪਠਾਨਕੋਟ ਵਰਗੇ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਨੂੰ ਦੇਖਦਿਆਂ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …