Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਨਾਲ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਕਾਤ

ਸਿਮਰਨਜੀਤ ਸਿੰਘ ਮਾਨ ਨਾਲ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਕਾਤ

ਫਤਹਿਗੜ੍ਹ ਸਾਹਿਬ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬੱਸੀ ਪਠਾਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਢਿੱਲੋਂ ਸੋਮਵਾਰ ਸਵੇਰੇ 11 ਵਜੇ ਮਾਨ ਦੀ ਰਿਹਾਇਸ਼ ‘ਤੇ ਪਹੁੰਚੇ ਤੇ ਦੋਵਾਂ ਵਿਚਕਾਰ ਕਰੀਬ ਅੱਧਾ ਘੰਟਾ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਇਤਿਹਾਸਕ ਗੱਲਾਂ ਨੂੰ ਲੈ ਕੇ ਚਰਚਾ ਹੋਈ। ਇਸ ਸਬੰਧੀ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰਕ ਸਬੰਧ ਹਨ। ਉਹ ਉਨ੍ਹਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ। ਇਸ ਦਾ ਕੋਈ ਹੋਰ ਮਤਲਬ ਨਾ ਕੱਢਿਆ ਜਾਵੇ। ਮਾਨ ਨੇ ਕਿਹਾ ਕਿ ਉਨ੍ਹਾਂ ‘ਚ ਪਰਿਵਾਰਕ ਮਿਲਣੀ ਤੋਂ ਇਲਾਵਾ ਕੋਈ ਗੱਲ ਨਹੀਂ ਹੋਈ ਹੈ। ਡੇਰਾ ਬਿਆਸ ਮੁਖੀ ਦੇ ਬੱਸੀ ਪਠਾਨਾਂ ਆਉਣ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਸ਼ਰਧਾਲੂ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹੱਥ ਜੋੜ ਕੇ ਬੁਲਾਇਆ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …