Breaking News
Home / ਪੰਜਾਬ / ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਫਿਰ ਉਠਿਆ

ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਫਿਰ ਉਠਿਆ

ਸੁਰਜੀਤ ਸਿੰਘ ਦੀ ਪਤਨੀ ਨੇ ਗੁਰਪ੍ਰੀਤ ਕਾਂਗੜ ਤੇ ਕੁਸ਼ਲਦੀਪ ਢਿੱਲੋਂ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬਿਕਰਮ ਮਜੀਠੀਆ ਵਲੋਂ ਗੈਲਰੀ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਪ੍ਰੈਸ ਕਾਨਫਰੰਸ ਵਿਚ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਵੀ ਸ਼ਾਮਲ ਹੋਈ। ਇਸ ਮੌਕੇ ਜਸਵੀਰ ਕੌਰ ਨੇ ਆਪਣੇ ਪਤੀ ਦੀ ਮੌਤ ਲਈ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਧਮਕੀ ਭਰੇ ਲਹਿਜ਼ੇ ਵਿਚ ਕਿਹਾ ਕਿ ਹੁਣ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਇਹ ਦੋਵੇਂ ਕਾਂਗਰਸੀ ਆਗੂ ਜ਼ਿੰਮੇਵਾਰ ਹੋਣਗੇ। ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੈਸੇ ਅਤੇ ਨੌਕਰੀ ਨਹੀਂ ਚਾਹੀਦੀ, ਸਗੋਂ ਸਰਕਾਰ ਕੋਲੋਂ ਇਨਸਾਫ ਚਾਹੀਦਾ ਹੈ। ਉਨ੍ਹਾਂ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਆਤਮਦਾਹ ਦੀ ਵੀ ਧਮਕੀ ਦਿੱਤੀ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਦੇ ਮੁੱਖ ਗਵਾਹ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਸੁਰਜੀਤ ਸਿੰਘ ਦੀ ਮੌਤ ਦਾ ਕਾਰਨ ਸਿਆਸੀ ਦਬਾਅ ਹੀ ਦੱਸਿਆ ਸੀ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …